ਸੰਨੀ ਦਿਓਲ ਨੇ ਕਿਹਾ – ਘਟੀਆ ਸਿਆਸਤ ਤੋਂ ਹਮੇਸ਼ਾ ਦੂਰ ਰਹਾਂਗਾ
ਬਟਾਲਾ/ਬਿਊਰੋ ਨਿਊਜ਼
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ-ਅਕਾਲੀ ਦਲ ਗਠਜੋੜ ਦੇ ਉਮੀਦਵਾਰ ਸਨੀ ਦਿਓਲ ਨੇ ਕਿਹਾ ਕਿ ਹਲਕੇ ਦਾ ਵਿਕਾਸ ਹੀ ਮੇਰਾ ਮੁੱਖ ਮੁੱਦਾ ਹੋਵੇਗਾ। ਅੱਜ ਬਟਾਲਾ ਵਿਚ ਆਪਣਾ ਰੋਡ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਉਹ ਘਟੀਆ ਸਿਆਸਤ ਤੋਂ ਹਮੇਸ਼ਾ ਹੀ ਦੂਰ ਰਹਿਣਗੇ ਅਤੇ ਹਰ ਇਕ ਨੂੰ ਨਾਲ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਹਲਕੇ ਦੇ ਲੋਕਾਂ ਵੱਲੋਂ ਮਿਲ ਰਹੇ ਪਿਆਰ, ਸਤਿਕਾਰ ਅਤੇ ਉਤਸ਼ਾਹ ਤੋਂ ਲੱਗਦਾ ਹੈ ਕਿ ਉਨ੍ਹਾਂ ਨੂੰ ਵੱਡੀ ਜਿੱਤ ਮਿਲੇਗੀ। ਸੰਨੀ ਦਿਓਲ ਨੇ ਕਿਹਾ ਕਿ ਚੋਣ ਜਿੱਤਣ ਤੋਂ ਬਾਅਦ ਉਹ ਹਲਕੇ ਦੀਆਂ ਸਮੱਸਿਆਵਾਂ ਨੂੰ ਨੇੜੇ ਤੋਂ ਸਮਝ ਕੇ ਉਨ੍ਹਾਂ ਦੇ ਹੱਲ ਲਈ ਯੋਜਨਾਵਾਂ ਨੂੰ ਅਮਲ ਵਿੱਚ ਲਿਆ’ਉਣਗੇ। ਧਿਆਨ ਰਹੇ ਕਿ ਸੰਨੀ ਦਿਓਲ ਦਾ ਮੁਕਾਬਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਮੌਜੂਦਾ ਐਮ.ਪੀ. ਸੁਨੀਲ ਜਾਖੜ ਨਾਲ ਹੋਣਾ ਹੈ ਅਤੇ ਮੁਕਾਬਲਾ ਕਾਫੀ ਦਿਲਚਸਪ ਰਹਿਣ ਦੀ ਸੰਭਾਵਨਾ ਹੈ।
Check Also
ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ
ਪਟਿਆਲਾ ’ਚ ਹੋਈ 7 ਮੈਂਬਰੀ ਕਮੇਟੀ ਦੀ ਮੀਟਿੰਗ ਪਟਿਆਲਾ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ …