ਡਾ. ਗਾਂਧੀ ਨੂੰ ਜਿਤਾਉਣ ਲਈ ਕੀਤੀ ਅਪੀਲ
ਜ਼ੀਰਕਪੁਰ/ਬਿਊਰੋ ਨਿਊਜ਼
ਲੋਕ ਸਭਾ ਹਲਕਾ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਡੈਮੋਕਰੇਟਿਕ ਅਲਾਇੰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਅੱਜ ਸਵਰਾਜ ਇੰਡੀਆ ਦੇ ਪ੍ਰਧਾਨ ਯੋਗੇਂਦਰ ਯਾਦਵ ਨੇ ਜ਼ੀਰਕਪੁਰ ‘ਚ ਰੋਡ ਸ਼ੋਅ ਕੀਤਾ। ਇਸ ਮੌਕੇ ਯੋਗੇਂਦਰ ਯਾਦਵ ਨੇ ਕਿਹਾ ਕਿ ਚੋਣਾਂ ਹਰ ਇੱਕ ਆਗੂ ਲਈ ਪੇਪਰਾਂ ਦੇ ਨਤੀਜੇ ਵਾਂਗ ਹੁੰਦੀਆਂ ਹਨ ਕਿ ਜਿਸ ਉਮੀਦਵਾਰ ਨੇ ਜਿੰਨਾ ਕੰਮ ਕੀਤਾ ਹੁੰਦਾ ਹੈ ਉਸ ਨੂੰ ਲੋਕ ਓਨਾ ਹੀ ਪਸੰਦ ਕਰਦੇ ਹਨ। ਯਾਦਵ ਨੇ ਡਾ. ਗਾਂਧੀ ਨੂੰ ਜਿਤਾਉਣ ਲਈ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੀ ਵਾਰ ਸਾਲ 2014 ਦੀਆਂ ਚੋਣਾਂ ਵਿੱਚ ਤੁਹਾਡੇ ਲਈ ਡਾ. ਗਾਂਧੀ ਸਿਆਸਤ ਵਿੱਚ ਇੱਕ ਨਵਾਂ ਚਿਹਰਾ ਸੀ, ਇਸਦੇ ਬਾਵਜੂਦ ਤੁਸੀਂ ਉਨ੍ਹਾਂ ‘ਤੇ ਯਕੀਨ ਕਰਕੇ ਜਿਤਾ ਕੇ ਪਾਰਲੀਮੈਂਟ ਭੇਜਿਆ ਸੀ। ਉਨ੍ਹਾਂ ਕਿਹਾ ਕਿ ਡਾ. ਗਾਧੀ ਨੇ ਆਪਣੇ ਹਲਕੇ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਵੀ ਲਿਆਂਦੇ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …