Breaking News
Home / ਪੰਜਾਬ / ਬਰਗਾੜੀ ਤੋਂ ਪਿੰਡ ਬਾਦਲ ਤੱਕ ‘ਬਾਦਲ ਹਰਾਓ-ਪੰਜਾਬ ਬਚਾਓ’ ਰੋਸ ਮਾਰਚ ਕੱਢਿਆ ਗਿਆ

ਬਰਗਾੜੀ ਤੋਂ ਪਿੰਡ ਬਾਦਲ ਤੱਕ ‘ਬਾਦਲ ਹਰਾਓ-ਪੰਜਾਬ ਬਚਾਓ’ ਰੋਸ ਮਾਰਚ ਕੱਢਿਆ ਗਿਆ

ਸੁਖਬੀਰ ਬਾਦਲ ਨੇ ਕਿਹਾ – ਬੇਅਦਬੀ ਕਰਵਾਉਣ ਵਾਲਿਆਂ ਦਾ ਕੱਖ ਨਾ ਰਹੇ
ਫਰੀਦਕੋਟ/ਬਿਊਰੋ ਨਿਊਜ਼
ਬੇਅਦਬੀ ਮਾਮਲਿਆਂ ਵਿੱਚ ਬਾਦਲ ਪਰਿਵਾਰ ਪੂਰੀ ਤਰ੍ਹਾਂ ਘਿਰਦਾ ਜਾ ਰਿਹਾ ਹੈ, ਜਿਸ ਦੇ ਚੱਲਦੇ ਅੱਜ ਫ਼ਰੀਦਕੋਟ ਜ਼ਿਲ੍ਹੇ ‘ਚ ਪੈਂਦੇ ਬਰਗਾੜੀ ਦੇ ਗੁਰਦੁਆਰਾ ਸਾਹਿਬ ਤੋਂ ਸਿੱਖ ਜਥੇਬੰਦੀਆਂ ਨੇ ਪਿੰਡ ਬਾਦਲ ਤਕ ‘ਬਾਦਲ ਹਰਾਓ, ਪੰਜਾਬ ਬਚਾਓ’ ਰੋਸ ਮਾਰਚ ਕੱਢਿਆ । ਇਸ ਰੋਸ ਮਾਰਚ ਵਿਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਹਿੱਸਾ ਲਿਆ। ਇਸ ਮੌਕੇ ਬਲਜੀਤ ਸਿੰਘ ਦਾਦੂਵਾਲ ਤੇ ਧਿਆਨ ਸਿੰਘ ਮੰਡ ਨੇ ਬਾਦਲ ਪਰਿਵਾਰ ਤੇ ਭਾਜਪਾ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਧਿਆਨ ਸਿੰਘ ਮੰਡ ਨੇ ਕਿਹਾ ਕਿ ਬਾਦਲ ਪਰਿਵਾਰ ਤੇ ਅਕਾਲੀ ਦਲ ਨੇ ਆਪਣੇ ਹਿਤਾਂ ਲਈ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ।
ਉੱਧਰ ਦੂਜੇ ਪਾਸੇ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਜਿਸ ਕਿਸੇ ਨੇ ਵੀ ਬੇਅਦਬੀ ਕਰਵਾਈ ਹੈ, ਉਸ ਦੇ ਪਰਿਵਾਰ ਦਾ ਕੱਖ ਨਾ ਰਹੇ ਤੇ ਨਾਲ ਹੀ ਬੇਅਦਬੀ ‘ਤੇ ਸਿਆਸਤ ਕਰਨ ਵਾਲਿਆਂ ਦਾ ਵੀ ਕੱਖ ਨਾ ਰਹੇ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥਕ ਪਾਰਟੀ ਹੈ। ਉਹ ਕਦੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਸੋਚ ਵੀ ਨਹੀਂ ਸਕਦੀ।

Check Also

ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ

  ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …