-11.2 C
Toronto
Tuesday, January 20, 2026
spot_img
Homeਭਾਰਤ84 ਸਿੱਖ ਕਤਲੇਆਮ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਨੂੰ ਘੇਰਿਆ

84 ਸਿੱਖ ਕਤਲੇਆਮ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਨੂੰ ਘੇਰਿਆ

ਕਿਹਾ – ਜਿਸ ‘ਤੇ ਸਵਾਲ ਉਠੇ ਕਾਂਗਰਸ ਨੇ ਉਸ ਨੂੰ ਹੀ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਇਆ
ਫਤੇਹਾਬਾਦ/ਬਿਊਰੋ ਨਿਊਜ਼
ਹਰਿਆਣਾ ਦੇ ਫਤੇਹਾਬਾਦ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 84 ਸਿੱਖ ਕਤਲੇਆਮ ਦਾ ਮਾਮਲਾ ਉਠਾਉਂਦੇ ਹੋਏ ਕਾਂਗਰਸ ਅਤੇ ਗਾਂਧੀ ਪਰਿਵਾਰ ਨੂੰ ਨਿਸ਼ਾਨਾ ਬਣਾਇਆ। ਧਿਆਨ ਰਹੇ ਕਿ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ਲਈ ਆਉਂਦੀ 12 ਮਈ ਨੂੰ ਵੋਟਾਂ ਪੈਣੀਆਂ ਹਨ ਅਤੇ ਪੰਜਾਬ ‘ਚ 7ਵੇਂ ਪੜਾਅ ਤਹਿਤ 19 ਮਈ ਨੂੰ ਵੋਟਿੰਗ ਹੋਵੇਗੀ। ਮੋਦੀ ਨੇ ਕਿਹਾ ਕਿ ਕਾਂਗਰਸ ਨੂੰ ਲੋਕਾਂ ਦੀਆਂ ਭਾਵਨਾਵਾਂ ਨਾਲ ਕੋਈ ਮਤਲਬ ਨਹੀਂ ਹੈ, ਜਿਸ ਵਿਅਕਤੀ ਦਾ ਨਾਮ ਸਿੱਖ ਕਤਲੇਆਮ ਵਿਚ ਆਇਆ, ਕਾਂਗਰਸ ਨੇ ਉਸ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾ ਦਿੱਤਾ। ਮੋਦੀ ਨੇ ਕਿਹਾ ਕਿ 1984 ਵਿਚ ਦਿੱਲੀ, ਪੰਜਾਬ, ਹਰਿਆਣਾ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਾਡੇ ਹਜ਼ਾਰਾਂ ਸਿੱਖ ਭਰਾਵਾਂ, ਭੈਣਾਂ ਅਤੇ ਛੋਟੇ ਬੱਚਿਆਂ ਦੀ ਕਾਂਗਰਸ ਪਰਿਵਾਰ ਅਤੇ ਉਸਦੇ ਦਰਬਾਰੀਆਂ ਦੇ ਇਸ਼ਾਰੇ ‘ਤੇ ਹੱਤਿਆ ਕਰ ਦਿੱਤੀ ਗਈ ਸੀ। ਮੋਦੀ ਨੇ ਇਹ ਵੀ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ।

RELATED ARTICLES
POPULAR POSTS