Home / ਪੰਜਾਬ / ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦਾ ਨਤੀਜਾ ਐਲਾਨਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦਾ ਨਤੀਜਾ ਐਲਾਨਿਆ

ਇਸ ਵਾਰ ਵੀ ਕੁੜੀਆਂ ਨੇ ਮਾਰੀ ਬਾਜ਼ੀ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 10ਵੀਂ ਦੇ ਨਤੀਜੇ ਦਾ ਐਲਾਨ ਕਰ ਦਿੱਤਾ। ਇਸ ਵਾਰ ਵੀ ਕੁੜੀਆਂ ਨੇ ਮੁੰਡਿਆਂ ਨੂੰ ਪਛਾੜ ਕੇ ਬਾਜ਼ੀ ਜਿੱਤੀ ਹੈ। ਲੁਧਿਆਣਾ ਦੀ ਨੇਹਾ ਵਰਮਾ ਨੇ 650 ਵਿਚੋਂ 647 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਸੰਗਰੂਰ ਦੀ ਹਰਲੀਨ ਕੌਰ ਅਤੇ ਲੁਧਿਆਣਾ ਦੀਆਂ ਅੰਕਿਤਾ ਸਚਦੇਵਾ ਤੇ ਅੰਜਲੀ ਨੇ ਸਾਂਝੇ ਤੌਰ ‘ਤੇ ਦੂਜਾ ਸਥਾਨ ਹਾਸਲ ਕੀਤਾ। ਦਸਵੀਂ ਵਿਚੋਂ 85 ਫੀਸਦੀ ਬੱਚੇ ਪਾਸ ਹਨ ਜਦਕਿ ਪਿਛਲੇ ਸਾਲ 59 ਫੀਸਦੀ ਬੱਚੇ ਪਾਸ ਹੋਏ ਸਨ।
ਖੇਡ ਕੋਟੇ ਵਿਚ ਵੀ ਤਿੰਨ ਵਿਦਿਆਰਥੀ ਟਾਪਰ ਰਹੇ। ਇਨ੍ਹਾਂ ਵਿਚ ਗੁਰਦਾਸਪੁਰ ਦੀ ਨੰਦਨੀ ਮਹਾਜਨ, ਲੁਧਿਆਣਾ ਦੀ ਰੀਤਿਕਾ ਅਤੇ ਨੀਰਜ ਯਾਦਵ ਸ਼ਾਮਲ ਹਨ। ਇਨ੍ਹਾਂ ਤਿੰਨਾਂ ਨੇ 100 ਫ਼ੀਸਦੀ ਅੰਕ ਹਾਸਲ ਕੀਤੇ। ਇਸ ਸ਼੍ਰੇਣੀ ‘ਚ ਦੂਜੇ ਸਥਾਨ ‘ਤੇ ਫ਼ਤਹਿਗੜ੍ਹ ਸਾਹਿਬ ਦੀ ਜਸਲੀਨ ਕੌਰ ਰਹੀ ਹੈ। ਜਸਲੀਨ ਨੇ 650 ਵਿਚੋਂ 646 ਅੰਕ ਹਾਸਲ ਕੀਤੇ ਹਨ।

Check Also

ਪੰਜਾਬ ’ਚ ਬਿਜਲੀ ਹੋਈ ਮਹਿੰਗੀ 

ਵਧੀਆਂ ਹੋਈਆਂ ਦਰਾਂ 16 ਜੂਨ ਤੋਂ ਹੋਣਗੀਆਂ ਲਾਗੂ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਬਾਅਦ …