Breaking News
Home / ਪੰਜਾਬ / ਸਿਮਰਜੀਤ ਬੈਂਸ ਨੇ ਕੀਤਾ ਦਾਅਵਾ

ਸਿਮਰਜੀਤ ਬੈਂਸ ਨੇ ਕੀਤਾ ਦਾਅਵਾ

ਪੰਜਾਬ ਦਾ ਗ੍ਰਹਿ ਵਿਭਾਗ ਮੈਨੂੰ ਦਿਓ, ਚਾਰ ਦਿਨਾਂ ‘ਚ ਪੰਜਾਬ ਨੂੰ ਨਸ਼ਾ ਮੁਕਤ ਕਰਾਂਗਾ
ਬੈਂਸ ਨੂੰ ਜਾਨੋਂ ਮਾਰਨ ਦੀ ਵੀ ਮਿਲੀ ਧਮਕੀ
ਖਮਾਣੋ/ਬਿਊਰੋ ਨਿਊਜ਼
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਜੇਕਰ ਮੈਨੂੰ ਪੰਜਾਬ ਦਾ ਗ੍ਰਹਿ ਵਿਭਾਗ ਸਿਰਫ ਚਾਰ ਦਿਨਾਂ ਲਈ ਵੀ ਮਿਲ ਜਾਵੇ ਤਾਂ ਮੈਂ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਦਾ ਹਾਂ। ਬੈਂਸ ਨੇ ਇਹ ਪ੍ਰਗਟਾਵਾ ਪੰਜਾਬ ਡੈਮੋਕਰੇਟਿਕ ਅਲਾਇੰਸ ਦੇ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਦੇ ਹੱਕ ਵਿਚ ਖਮਾਣੋਂ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਬੈਂਸ ਨੇ ਕਿਹਾ ਕਿ ਜੇਕਰ ਉਹ ਅਜਿਹਾ ਨਾ ਕਰ ਸਕੇ ਤਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਧਿਆਨ ਰਹੇ ਕਿ ਬੈਂਸ ਖੁਦ ਵੀ ਲੁਧਿਆਣਾ ਤੋਂ ਪੰਜਾਬ ਡੈਮੋਕਰੇਟਿਕ ਅਲਾਇੰਸ ਵਲੋਂ ਚੋਣ ਲੜ ਰਹੇ ਹਨ।
ਸਿਮਰਜੀਤ ਸਿੰਘ ਬੈਂਸ ਨੂੰ ਫੇਸਬੁੱਕ ‘ਤੇ ਗੈਂਗਸਟਰਾਂ ਵਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਸੰਬੰਧੀ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਪੁਲਿਸ ਕੋਲ ਸ਼ਿਕਾਇਤ ਕਰਕੇ ਬੈਂਸ ਅਤੇ ਉਨ੍ਹਾਂ ਦੇ ਪਰਿਵਾਰ ਦੀ ਜਾਨ-ਮਾਲ ਦੀ ਰਾਖੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਦਾ ਕੋਈ ਨੁਕਸਾਨ ਹੋਇਆ ਤਾਂ ਇਸ ਲਈ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹੋਣਗੇ।

Check Also

ਕਿਸਾਨ ਅੰਦੋਲਨ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਅਤੇ ਹਰਿਆਣਾ ਪੁਲਿਸ ਦਰਮਿਆਨ ਟਕਰਾਅ

ਖਨੌਰੀ ਬਾਰਡਰ ਨੌਜਵਾਨ ਕਿਸਾਨ ਦੀ ਗਈ ਜਾਨ ਚੰਡੀਗੜ੍ਹ/ਬਿਊਰੋ ਨਿਊਜ਼ : ਲੰਘੀ 13 ਫਰਵਰੀ ਤੋਂ ਸ਼ੁਰੂ …