ਪਰਮਿੰਦਰ ਸਿੰਘ ਢੀਂਡਸਾ ਵੀ ਐਨ ਡੀ ਏ ਵਲੋਂ ਹੀ ਹਨ ਉਮੀਦਵਾਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ 1984 ਸਿੱਖ ਕਤਲੇਆਮ ਦੇ ਇਨਸਾਫ਼, ਕਰਤਾਰਪੁਰ ਲਾਂਘੇ ਸਮੇਤ ਹੋਰਨਾਂ ਮੁੱਦਿਆਂ ਦਾ ਹਵਾਲਾ ਦੇ ਕੇ ਚੋਣਾਂ ਦੌਰਾਨ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਪ੍ਰਦੇਸ਼ ਦੇ ਦਫ਼ਤਰ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਢੀਂਡਸਾ ਦੇ ਨਾਲ ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਤੇ ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਸਨ। ਧਿਆਨ ਰਹੇ ਕਿ ਐਨ ਡੀ ਏ ਗਠਜੋੜ ਤਹਿਤ ਸੁਖਦੇਵ ਸਿੰਘ ਢੀਂਡਸਾ ਦਾ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਵੀ ਅਕਾਲੀ ਦਲ ਵਲੋਂ ਸੰਗਰੂਰ ਤੋਂ ਉਮੀਦਵਾਰ ਹੈ ਅਤੇ ਢੀਂਡਸਾ ਨੇ ਆਪਣੇ ਪੁੱਤਰ ਦੇ ਹੱਕ ਵਿਚ ਪ੍ਰਚਾਰ ਨਾ ਕਰਨ ਦੀ ਗੱਲ ਕਹੀ ਹੋਈ ਹੈ। ਹੁਣ ਸਿਆਸੀ ਹਲਕਿਆਂ ਵਿਚ ਚਰਚਾ ਚੱਲ ਰਹੀ ਹੈ ਕਿ ਢੀਂਡਸਾ ਵਲੋਂ ਐਨਡੀਏ ਨੂੰ ਮਜ਼ਬੂਤ ਕਰਨ ਦੀ ਗੱਲ ਕਰਕੇ ਪਰਮਿੰਦਰ ਸਿੰਘ ਢੀਂਡਸਾ ਦੀ ਹਮਾਇਤ ਵੀ ਕੀਤੀ ਜਾ ਰਹੀ ਹੈ। ਹੁਣ ਦੇਖਣਾ ਬਣਦਾ ਹੈ ਕਿ ਆਉਂਦੇ ਦਿਨਾਂ ਵਿਚ ਢੀਂਡਸਾ ਆਪਣੇ ਪੁੱਤਰ ਦੇ ਹੱਕ ਵਿਚ ਪ੍ਰਚਾਰ ਕਰਦੇ ਹਨ ਜਾਂ ਨਹੀਂ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …