ਕੋਲੋਰਾਡੋ : ਅਮਰੀਕਾ ਦੇ ਸੂਬੇ ਕੋਲੋਰਾਡੋ ਦੇ ਇਕ ਹਾਈ ਸਕੂਲ ‘ਚ ਗੋਲੀਬਾਰੀ ਹੋਣ ਦੀ ਖਬਰ ਮਿਲੀ ਹੈ। ਇਸ ਗੋਲੀਬਰੀ ‘ਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਅਤੇ 7 ਵਿਦਿਆਰਥੀ ਜ਼ਖਮੀ ਹੋ ਗਏ ਜਿਨ੍ਹਾਂ ਦੀ ਹਾਲਤ ਗੰਭੀਰ ਦੱੀ ਜਾਂਦੀ ਹੈ। ਪੀੜਤਾਂ ਦੀ ਉਮਰ ਲਗਭਗ 15 ਸਾਲ ਦੱਸੀ ਜਾ ਰਹੀ ਹੈ। ਸਥਾਨਕ ਸਮੇਂ ਅਨੁਸਾਰ ਮੰਗਲਵਾਰ ਦੁਪਹਿਰ 1.50 ਵਜੇ ਸਟੈਮ ਸਕੂਲ ਹਾਈਲੈਂਡ ਰੈਂਚ ‘ਚ ਗੋਲੀਬਾਰੀ ਹੋਈ। ਮੌਕੇ ‘ਤੇ ਪੁੱਜੀ ਪੁਲਿਸ ਨੇ ਦੋ ਸ਼ੱਕੀਆਂ ਨੂੰ ਹਿਰਾਸਤ ‘ਚ ਲੈ ਲਿਆ। ਉਨ੍ਹਾਂ ਦੱਸਿਆ ਕਿ ਸ਼ੱਕੀਆਂ ‘ਚੋਂ ਇਕ ਨਾਬਾਲਗ ਤੇ ਇਕ ਬਾਲਗ ਹੈ। ਉਨ੍ਹਾਂ ਕੋਲੋਂ ਹੈਂਡਗੰਨ ਵੀ ਜਬਤ ਕੀਤੀ ਗਈ ਹੈ ਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਅਜੇ ਤੱਕ ਗੋਲੀਬਾਰੀ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ।
Check Also
ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ
ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ …