ਪੰਜਾਬ ਦਾ ਪਾਣੀ ਹਰਿਆਣੇ ਨੂੰ ਵੀ ਨਹੀਂ ਦਿੱਤਾ ਜਾਵੇਗਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਨੇ ਜੇਕਰ ਅੱਤਵਾਦ ਦਾ ਸਮਰਥਨ ਕਰਨਾ ਬੰਦ ਨਾ ਕੀਤਾ ਤਾਂ ਭਾਰਤ ਵਲੋਂ ਪਾਕਿ ਨੂੰ ਇਕ ਸੰਧੀ ਤਹਿਤ ਦਿੱਤਾ ਜਾਣ ਵਾਲਾ ਪਾਣੀ ਬੰਦ ਕਰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਕੇਂਦਰੀ ਟਰਾਂਸਪੋਰਟ ਅਤੇ ਜਲ ਵਸੀਲਿਆਂ ਸਬੰਧੀ ਮੰਤਰੀ ਨਿਤਿਨ ਗਡਕਰੀ ਨੇ ਅੰਮ੍ਰਿਤਸਰ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਗਡਕਰੀ ਨੇ ਪੰਡਤ ਜਵਾਹਰ ਲਾਲ ਨਹਿਰੂ ਅਤੇ ਪਾਕਿਸਤਾਨ ਦੇ ਉਸ ਵੇਲੇ ਦੇ ਸ਼ਾਸ਼ਕ ਜਨਰਲ ਅਯੂਬ ਖਾਨ ਦਰਮਿਆਨ ਹੋਏ ਸਮਝੌਤੇ ਦਾ ਹਵਾਲਾ ਵੀ ਦਿੱਤਾ ਤੇ ਕਿਹਾ ਕਿ ਭਾਰਤ ਆਪਣੀ ਗੱਲ ‘ਤੇ ਕਾਇਮ ਹੈ ਅਤੇ ਇਸੇ ਕਰਕੇ ਤਿੰਨ ਨਦੀਆਂ ਦਾ ਪਾਣੀ ਪਾਕਿਸਤਾਨ ਨੂੰ ਦਿੱਤਾ ਜਾ ਰਿਹਾ ਹੈ। ਇਸੇ ਦੌਰਾਨ ਗਡਕਰੀ ਨੇ ਪਾਕਿਸਤਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਤੇ ਹਰਿਆਣਾ ਵਿਚਲੇ ਪਾਣੀ ਵਿਵਾਦ ਨੂੰ ਵੀ ਜਲਦੀ ਹੱਲ ਕਰ ਲਿਆ ਜਾਵੇਗਾ ਅਤੇ ਇਸ ‘ਚ ਪੰਜਾਬ ਦਾ ਪਾਣੀ ਹਰਿਆਣਾ ਨੂੰ ਨਹੀਂ ਦਿੱਤਾ ਜਾਵੇਗਾ।
ਪਾਕਿ ਦੇ ਲਾਹੌਰ ‘ਚ ਸੂਫੀ ਦਰਗਾਹ ਦੇ ਨੇੜੇ ਜ਼ਬਰਦਸਤ ਧਮਾਕਾ
5 ਪੁਲਿਸ ਕਰਮੀਆਂ ਸਮੇਤ 9 ਵਿਅਕਤੀਆਂ ਦੀ ਮੌਤ
ਇਸਲਾਮਾਬਾਦ : ਪਾਕਿ ਦੇ ਲਾਹੌਰ ਵਿਚ ਸਵੇਰੇ ਸੂਫੀ ਦਰਗਾਹ ਦਾਤਾ ਦਰਬਾਰ ਦੇ ਨੇੜੇ ਜ਼ਬਰਦਸਤ ਧਮਾਕਾ ਹੋਇਆ। ਇਸ ਵਿਚ 5 ਪੁਲਿਸ ਕਰਮੀਆਂ ਸਮੇਤ 9 ਵਿਅਕਤੀਆਂ ਦੀ ਮੌਤ ਹੋ ਗਈ ਤੇ 26 ਗੰਭੀਰ ਜ਼ਖ਼ਮੀ ਹਨ। ਪੁਲਿਸ ਮੁਤਾਬਕ ਧਮਾਕਾ ਦਰਗਾਹ ਦੀ ਸੁਰੱਖਿਆ ਵਿਚ ਲੱਗੀ ਪੁਲਿਸ ਜੀਪ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ। ਇਸ ਹਮਲੇ ਦੀ ਜ਼ਿੰਮੇਵਾਰੀ ਤਾਲਿਬਾਨ ਨੇ ਲਈ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਹਮਲੇ ‘ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ। ਲਾਹੌਰ ਦੇ ਪੁਲਿਸ ਮੁਖੀ ਨੇ ਦੱਸਿਆ ਕਿ ਧਮਾਕੇ ਸਮੇਂ ਦਰਗਾਹ ਦੇ ਅੰਦਰ ਤੇ ਬਾਹਰ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ।
Check Also
ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ
ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …