-3.5 C
Toronto
Monday, January 12, 2026
spot_img
Homeਭਾਰਤਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਹੋਈ ਸੁਣਵਾਈ

ਅਯੁੱਧਿਆ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ

ਸੁਪਰੀਮ ਕੋਰਟ ਨੇ ਵਿਚੋਲਗੀ ਪੈਨਲ ਨੂੰ ਦਿੱਤਾ 15 ਅਗਸਤ ਤੱਕ ਦਾ ਸਮਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਅਯੁੱਧਿਆ ਮਾਮਲੇ ‘ਤੇ ਵਿਚੋਲਗੀ ਦੀ ਪ੍ਰਕਿਰਿਆ ਦੇ ਹੁਕਮ ਤੋਂ ਬਾਅਦ ਅੱਜ ਪਹਿਲੀ ਵਾਰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਜਸਟਿਸ ਐੱਫ. ਐੱਮ. ਆਈ. ਖ਼ਲੀਫਉੱਲਾਹ ਨੇ ਸੁਪਰੀਮ ਕੋਰਟ ਵਿਚ ਆਪਣੀ ਰਿਪੋਰਟ ਦਾਖ਼ਲ ਕੀਤੀ, ਜਿਸ ‘ਚ ਵਿਚੋਲਗੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਕੁਝ ਹੋਰ ਸਮਾਂ ਮੰਗਿਆ ਗਿਆ। ਇਸ ਮਗਰੋਂ ਸੁਪਰੀਮ ਕੋਰਟ ਨੇ ਮਾਮਲੇ ਦੇ ਵਿਚੋਲਗੀ ਪੈਨਲ ਨੂੰ 15 ਅਗਸਤ ਤੱਕ ਦਾ ਹੋਰ ਸਮਾਂ ਦੇ ਦਿੱਤਾ ਹੈ। ਇਸ ਦੌਰਾਨ ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ ਕਿ ਮਾਮਲੇ ਵਿਚ ਵਿਚੋਲਗੀ ਕਿੱਥੋਂ ਤੱਕ ਪਹੁੰਚੀ, ਅਸੀਂ ਇਸ ਦੀ ਜਾਣਕਾਰੀ ਜਨਤਕ ਨਹੀਂ ਕਰ ਸਕਦੇ। ਇਸ ਨੂੰ ਗੁਪਤ ਰਹਿਣ ਦਿੱਤਾ ਜਾਵੇ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਵਲੋਂ ਕੀਤੀ ਗਈ।

RELATED ARTICLES
POPULAR POSTS