ਲੋਕਾਂ ਨੇ ਪੀ.ਆਰ.ਟੀ.ਸੀ. ਦੀ ਬੱਸ ਨੂੰ ਲਗਾਈ ਅੱਗ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਦੇ ਬਸਤੀ ਜੋਧੇਵਾਲਾ ਚੌਕ ਦੇ ਨੇੜੇ ਨੈਸ਼ਨਲ ਹਾਈਵੇਅ ‘ਤੇ ਅੱਜ ਪੀ. ਆਰ. ਟੀ. ਸੀ. ਦੀ ਇੱਕ ਤੇਜ਼ ਰਫ਼ਤਾਰ ਬੱਸ ਨੇ ਇੱਕ ਮੋਟਰ ਸਾਈਕਲ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਹਾਦਸੇ ਵਿਚ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਗੁੱਸੇ ਵਿਚ ਆਏ ਲੋਕਾਂ ਨੇ ਪਹਿਲਾਂ ਬੱਸ ‘ਤੇ ਪੱਥਰਬਾਜ਼ੀ ਕੀਤੀ ਅਤੇ ਇਸ ਮਗਰੋਂ ਬੱਸ ਨੂੰ ਅੱਗ ਲਗਾ ਦਿੱਤੀ। ਫਾਇਰ ਬ੍ਰਿਗੇਡ ਦੀ ਟੀਮ ਨੇ ਆ ਕੇ ਅੱਗ ‘ਤੇ ਕਾਬੂ ਪਾਇਆ ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਮਾਮਲੇ ਦੀ ਜਾਂਚ ਵੀ ਸ਼ੁਰੂ ਕੀਤੀ। ਬੱਸ ਦਾ ਡਰਾਈਵਰ ਅਤੇ ਕੰਡਕਟਰ ਫਰਾਰ ਦੱਸੇ ਜਾ ਰਹੇ ਹਨ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …