Breaking News
Home / ਪੰਜਾਬ / ਪ੍ਰਕਾਸ਼ ਸਿੰਘ ਬਾਦਲ ਨੇ ਚਰਨਜੀਤ ਅਟਵਾਲ ਦੇ ਹੱਕ ‘ਚ ਪ੍ਰਚਾਰ ਕਰਦਿਆਂ ਮੋਦੀ ਦੀ ਤੁਲਨਾ ਅਬਰਾਹਿਮ ਲਿੰਕਨ ਨਾਲ ਕੀਤੀ

ਪ੍ਰਕਾਸ਼ ਸਿੰਘ ਬਾਦਲ ਨੇ ਚਰਨਜੀਤ ਅਟਵਾਲ ਦੇ ਹੱਕ ‘ਚ ਪ੍ਰਚਾਰ ਕਰਦਿਆਂ ਮੋਦੀ ਦੀ ਤੁਲਨਾ ਅਬਰਾਹਿਮ ਲਿੰਕਨ ਨਾਲ ਕੀਤੀ

ਕਿਹਾ – ਰਾਹੁਲ ਗਾਂਧੀ ਕੋਲ ਦੇਸ਼ ਨੂੰ ਚਲਾਉਣ ਵਾਲਾ ਤਜਰਬਾ ਨਹੀਂ
ਜਲੰਧਰ/ਬਿਊਰੋ ਨਿਊਜ਼
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਜਲੰਧਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ-ਭਾਜਪਾ ਗਠਜੋੜ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਕਰਤਾਰਪੁਰ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਅਨੇਕਾਂ ਸਕੀਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੋਲ ਦੇਸ਼ ਨੂੰ ਚਲਾਉਣ ਵਾਲਾ ਤਜਰਬਾ ਨਹੀਂ ਹੈ। ਬਾਦਲ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਦੀ ਤੁਲਨਾ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਅਬਰਾਹਮ ਲਿੰਕਨ ਨਾਲ ਕਰ ਦਿੱਤੀ। ઠਉਨ੍ਹਾਂ ਕਿਹਾ ਕਿ ਮੈਂ ਦੋ ਲੀਡਰਾਂ ਨੂੰ ਬਹੁਤ ਉੱਚਾ ਉਠਦੇ ਵੇਖਿਆ ਹੈ ਇੱਕ ਲਿੰਕਨ ਅਤੇ ਹੁਣ ਮੋਦੀ ਜਿਨ੍ਹਾਂ ਚਾਹ ਵੇਚੀ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸੇਵਾ ਕੀਤੀ।
ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਅਹਿਮ ਨਿਯੁਕਤੀਆਂ ਕੀਤੀਆਂ ਹਨ। ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਈ ਬੀਬੀ ਅਮਨਦੀਪ ਕੌਰ ਗੋਸਲ ਨੂੰ ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …