ਡਾ. ਦਲਜੀਤ ਚੀਮਾ ਨੇ ਕਿਹਾ – ਪਿਤਰੋਦਾ ਨੇ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕਿਆ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਦਿੱਤੇ ਬਿਆਨ ਨੂੰ ਮੰਦਭਾਗਾ ઠਅਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਦੱਸਿਆ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਮੁੱਚੇ ਪੰਜਾਬੀ ਅਤੇ ਸਿੱਖ ਭਾਈਚਾਰਾ ਕਾਂਗਰਸ ਦੇ ਇਸ ਹੰਕਾਰ ઠਭਰੇ ਬਿਆਨ ਦਾ 19 ਮਈ ਨੂੰ ਮੂੰਹ ਤੋੜਵਾਂ ਜੁਆਬ ਦੇਵੇਗਾ। ਡਾ. ਚੀਮਾ ਨੇ ਕਿਹਾ ਕਿ ਇੱਕ ਟੀ.ਵੀ ਇੰਟਰਵਿਊ ਵਿੱਚ ਕੈਪਟਨ ਅਮਰਿੰਦਰ ਨੇ ਵੀ ਇਹ ਖੁਲਾਸਾ ਕੀਤਾ ਹੈ ਕਿ ਕਾਂਗਰਸ ਦੇ ਕੁਝ ਉਚ ਕੋਟੀ ਦੇ ਲੀਡਰ 1984 ਦੇ ਕਤਲੇਆਮ ਲਈ ਦੋਸ਼ੀ ਹਨ। ਪਰ ਕੈਪਟਨ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਜਿਹਨਾਂ ਦੇ ਹੁਕਮਾਂ ‘ਤੇ ਸਾਰਾ ਦੁਖਾਂਤ ਵਾਪਰਿਆ, ਉਨ੍ਹਾਂ ਨੂੰ ਅੱਜ ਵੀ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਪੰਜਾਬ ਅਤੇ ਦੇਸ਼ ਦੇ ਲੋਕ ਇਸ ਅਪਰਾਧ ਨੂੰ ਕਦੇ ਵੀ ਨਹੀਂ ਭੁੱਲਣਗੇ ਅਤੇ ਇਨਸਾਫ ਮਿਲਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …