Breaking News
Home / ਭਾਰਤ / ਜੰਮੂ ਕਸ਼ਮੀਰ ਦੇ ਬਾਰਾਮੂਲਾ ‘ਚ ਵਿਦਰੋਹੀਆਂ ਵੱਲੋਂ ਕੀਤੀ ਪੱਥਰਬਾਜ਼ੀ

ਜੰਮੂ ਕਸ਼ਮੀਰ ਦੇ ਬਾਰਾਮੂਲਾ ‘ਚ ਵਿਦਰੋਹੀਆਂ ਵੱਲੋਂ ਕੀਤੀ ਪੱਥਰਬਾਜ਼ੀ

ਸੁਰੱਖਿਆ ਬਲਾਂ ਦੇ 47 ਜਵਾਨ ਜ਼ਖਮੀ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਇੱਕ ਵਾਰ ਫਿਰ ਪੱਥਰਬਾਜ਼ੀ ਦੀ ਖਬਰ ਸਾਹਮਣੇ ਆਈ ਹੈ। ਇੱਥੇ ਵਿਦਰੋਹੀਆਂ ਨੇ ਸੁਰੱਖਿਆ ਬਲਾਂ ‘ਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ, ਜਿਸ ਵਿਚ 47 ਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਸਹਾਇਕ ਕਮਾਡੈਂਟ ਵੀ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਦਿਆਂ ਸੁਰੱਖਿਆ ਬਲਾਂ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਹਾਲਾਤ ਤਣਾਅਪੂਰਨ ਬਣੇ ਹੋਏ ਹਨ।
ਇਸ ਤੋਂ ਪਹਿਲਾਂ ਲੰਘੇ ਕੱਲ੍ਹ ਸ਼ੋਪੀਆ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚ ਮੁਕਾਬਲਾ ਹੋਇਆ ਸੀ, ਜਿਸ ਵਿਚ ਦੋ ਅੱਤਵਾਦੀ ਮਾਰੇ ਗਏ ਸਨ। ਮਾਰੇ ਗਏ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ਗੋਲੀ ਸਿੱਕਾ ਵੀ ਬਰਾਮਦ ਹੋਇਆ ਸੀ।

Check Also

ਪ੍ਰਧਾਨ ਮੰਤਰੀ ਮੋਦੀ ਨੇ ਇਲੌਨ ਮਸਕ ਨਾਲ ਫੋਨ ’ਤੇ ਕੀਤੀ ਗੱਲਬਾਤ

ਟੈਕਨਾਲੋਜੀ ਫੀਲਡ ’ਚ ਪਾਰਟਨਰਸ਼ਿਪ ਨੂੰ ਲੈ ਕੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ …