ਲੰਘੀ 16 ਅਪ੍ਰੈਲ ਤੋਂ ਬਾਅਦ ਭਾਰਤ-ਪਾਕਿ ਵਿਚਾਲੇ ਨਹੀਂ ਹੋਈ ਗੱਲਬਾਤ
ਇਸਲਾਮਾਬਾਦ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਤੋਂ ਬਾਅਦ ਪਾਕਿਸਤਾਨ ਫਿਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਗੱਲਬਾਤ ਤੋਰ ਸਕਦਾ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ ਭਾਰਤ ਵਿੱਚ ਨਵੀਂ ਸਰਕਾਰ ਦੇ ਗਠਨ ਮਗਰੋਂ ਕਰਤਾਰਪੁਰ ਸਾਹਿਬ ਲਈ ਫਿਰ ਤੋਂ ਗੱਲਬਾਤ ਸ਼ੁਰੂ ਕੀਤੀ ਜਾਵੇਗੀ। ਪਾਕਿਸਤਾਨੀ ਅਧਿਕਾਰੀਆਂ ਨੇ ਉੱਥੋਂ ਦੇ ਮੀਡੀਆ ਨੂੰ ਦੱਸਿਆ ਕਿ ਭਾਰਤ ਇਸ ਸਮੇਂ ਰਾਬਤਾ ਕਾਇਮ ਕਰਨ ਵੱਲ ਨਹੀਂ ਵੱਧ ਰਿਹਾ। ਹਾਲਾਂਕਿ, ਪਾਕਿਸਤਾਨੀ ਅਧਿਕਾਰੀਆਂ ਨੂੰ ਯਕੀਨ ਹੈ ਕਿ ਚੋਣਾਂ ਮਗਰੋਂ ਭਾਰਤ ਵੀ ਅੱਗੇ ਵਧੇਗਾ। ਲੰਘੀ 16 ਅਪਰੈਲ ਮਗਰੋਂ ਦੋਵੇਂ ਦੇਸ਼ਾਂ ਵਿਚਕਾਰ ਕਰਤਾਰਪੁਰ ਲਾਂਘੇ ਸਬੰਧੀ ਕੋਈ ਗੱਲਬਾਤ ਨਹੀਂ ਹੋਈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵਲੋਂ ਲਾਂਘੇ ਸਬੰਧੀ ਜੰਗੀ ਪੱਧਰ ‘ਤੇ ਕੰਮ ਜਾਰੀ ਹੈ ਅਤੇ ਬਹੁਤਾ ਕੰਮ ਮੁਕੰਮਲ ਵੀ ਕਰ ਲਿਆ ਹੈ। ਭਾਰਤ ਵਾਲੇ ਪਾਸੇ ਵੀ ਕੰਮ ਤਾਂ ਚੱਲ ਰਿਹਾ ਹੈ ਪਰ ਕੰਮ ਦੀ ਰਫਤਾਰ ਕੋਈ ਜ਼ਿਆਦਾ ਤੇਜ਼ ਨਹੀਂ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …