Breaking News
Home / ਪੰਜਾਬ / ਕਬੱਡੀ ਦੇ ਮਹਾਨ ਖਿਡਾਰੀ ਬਿੱਟੂ ਦੁਗਾਲ ਦਾ ਦੇਹਾਂਤ

ਕਬੱਡੀ ਦੇ ਮਹਾਨ ਖਿਡਾਰੀ ਬਿੱਟੂ ਦੁਗਾਲ ਦਾ ਦੇਹਾਂਤ

ਸਮੁੱਚੇ ਕਬੱਡੀ ਖੇਡ ਜਗਤ ਵਿਚ ਸੋਗ ਦੀ ਲਹਿਰ
ਮੋਹਾਲੀ/ਬਿਊਰੋ ਨਿਊਜ਼ 
ਕੌਮਾਂਤਰੀ ਕਬੱਡੀ ਖਿਡਾਰੀ ਬਿੱਟੂ ਦੁਗਾਲ ਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਦੇਹਾਂਤ ਹੋ ਗਿਆ। ਬਿੱਟੂ ਦੁਗਾਲ ਦੇ ਦੇਹਾਂਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਕਬੱਡੀ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ। ਬਿੱਟੂ ਦੇ ਦਿਮਾਗ਼ ਦੀ ਨਾੜੀ ਫੱਟ ਜਾਣ ਕਾਰਨ ਉਨ੍ਹਾਂ ਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਸੀ, ਜਿੱਥੇ ਕਿ ਬੀਤੀ ਰਾਤ ਉਨ੍ਹਾਂ ਨੇ ਆਖ਼ਰੀ ਸਾਹ ਲਏ। ਬਿੱਟੂ ਦੁਗਾਲ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਕਰਵਾਏ ਪਹਿਲੇ ਵਿਸ਼ਵ ਕਬੱਡੀ ਕੱਪ ਤੋਂ ਬਾਅਦ ਆਪਣੀ ਪਛਾਣ ਬਣਾਈ ਸੀ। ਇਸ ਤੋਂ ਬਾਅਦ ਬਿੱਟੂ ਦੀ ਪ੍ਰਸਿੱਧੀ ਚਹੁੰ ਪਾਸੇ ਫੈਲ ਗਈ। ਉਹ ਚਾਰ ਕਬੱਡੀ ਕੱਪ ਖੇਡ ਚੁੱਕਾ ਸੀ। ਬਿੱਟੂ ਦਾ ਅੰਤਮ ਸੰਸਕਾਰ ਉਸ ਦੇ ਜੱਦੀ ਪਿੰਡ ਦੁਗਾਲ ਵਿੱਚ ਕਰ ਦਿੱਤਾ ਗਿਆ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ

ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …