Breaking News
Home / ਪੰਜਾਬ / ‘ਆਪ’ ਉਮੀਦਵਾਰ ਬਲਜਿੰਦਰ ਕੌਰ ਦੀ ਗੱਡੀ ‘ਤੇ ਹੋਏ ਹਮਲੇ ਸਬੰਧੀ ਦੋ ਨੌਜਵਾਨ ਗ੍ਰਿਫਤਾਰ

‘ਆਪ’ ਉਮੀਦਵਾਰ ਬਲਜਿੰਦਰ ਕੌਰ ਦੀ ਗੱਡੀ ‘ਤੇ ਹੋਏ ਹਮਲੇ ਸਬੰਧੀ ਦੋ ਨੌਜਵਾਨ ਗ੍ਰਿਫਤਾਰ


ਪੀੜਤ ਨੌਜਵਾਨਾਂ ਦੀਆਂ ਮਾਵਾਂ ਨੇ ਇਨਸਾਫ ਦੀ ਕੀਤੀ ਮੰਗ
ਬਠਿੰਡਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੇ ਕਾਫ਼ਲੇ ‘ਤੇ ਐਤਵਾਰ ਰਾਤ ਨੂੰ ਕੁਝ ਵਿਅਕਤੀਆਂ ਵੱਲੋਂ ਹਮਲੇ ਦੀ ਕੋਸ਼ਿਸ਼ ਕਰਨ ਸਬੰਧੀ ਬਠਿੰਡਾ ਪੁਲਿਸ ਨੇ ਦੋ ਨੌਜਵਾਨਾ ਨੂੰ ਗ੍ਰਿਫਤਾਰ ਕੀਤਾ ਹੈ। ਬਲਜਿੰਦਰ ਕੌਰ ਦਾ ਇਲਜ਼ਾਮ ਹੈ ਕਿ ਜਦੋਂ ਉਨ੍ਹਾਂ ਕਾਫਲਾ ਬਠਿੰਡਾ ਦੇ ਹਾਜੀ ਰਤਨ ਚੌਕ ਵਿਚ ਪਹੁੰਚਿਆ ਸੀ ਤਾਂ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੇ ਆਪਣਾ ਮੋਟਰਸਾਈਕਲ ਉਨ੍ਹਾਂ ਦੀ ਗੱਡੀ ਅੱਗੇ ਸੁੱਟ ਕੇ ਕਾਫ਼ਲੇ ਨੂੰ ਰੋਕ ਦਿੱਤਾ ਅਤੇ ਪਹਿਲਾਂ ਤੋਂ ਘਾਤ ਲਗਾਈ ਬੈਠੇ ਦਰਜਨਾਂ ਨੌਜਵਾਨਾਂ ਨੇ ਉਨ੍ਹਾਂ ਦੀ ਸਰਕਾਰੀ ਗੱਡੀ ਦੇ ਸ਼ੀਸ਼ੇ ਦੀ ਭੰਨ-ਤੋੜ ਕੀਤੀ।
ਉਧਰ ਦੂਜੇ ਪਾਸੇ ਗ੍ਰਿਫਤਾਰ ਕੀਤੇ ਨੌਜਵਾਨ ਰਾਜਾ ਅਤੇ ਅਵਤਾਰ ਦੀਆਂ ਮਾਵਾਂ ਨੇ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਸਾਡੇ ਮੁੰਡਿਆਂ ਨੂੰ ਝੂਠਾ ਫਸਾਇਆ ਜਾ ਰਿਹਾ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਲੜਕੇ ਡਿਊਟੀ ਤੋਂ ਆਉਂਦੇ ਸਮੇਂ ਸੜਕ ਪਾਰ ਕਰ ਰਹੇ ਸਨ ਕਿ ਪ੍ਰੋ. ਬਲਜਿੰਦਰ ਕੌਰ ਦੇ ਕਾਫ਼ਲੇ ਨਾਲ ਟਕਰਾ ਗਏ। ਇਸ ਤੋਂ ਬਾਅਦ ਬਲਜਿੰਦਰ ਕੌਰ ਦੇ ਗੰਨਮੈਨਾਂ ਨੇ ਉਨ੍ਹਾਂ ਦੇ ਲੜਕਿਆਂ ਦੀ ਕੁੱਟਮਾਰ ਵੀ ਕੀਤੀ।

Check Also

ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਨੇ ਰੋਕੀ ਪ੍ਰਧਾਨ ਮੰਤਰੀ ਜਨ ਆਰੋਗ ਯੋਜਨਾ

ਨੱਢਾ ਬੋਲੇ : ਦਿੱਲੀ ’ਚ ਪਾਰਟੀ ਦੀ ਜੈ ਜੈ ਕਾਰ ਕਰਨ ਦੀ ਬਜਾਏ ਆਪਣੇ ਸੂਬੇ …