Breaking News
Home / ਪੰਜਾਬ / ਚੋਣ ਪ੍ਰਚਾਰ ਲਈ ਸੰਗਰੂਰ ਪਹੁੰਚੇ ਕੇਜਰੀਵਾਲ ਦਾ ਤਿੱਖਾ ਵਿਰੋਧ

ਚੋਣ ਪ੍ਰਚਾਰ ਲਈ ਸੰਗਰੂਰ ਪਹੁੰਚੇ ਕੇਜਰੀਵਾਲ ਦਾ ਤਿੱਖਾ ਵਿਰੋਧ


ਭਗਵੰਤ ਮਾਨ ਦੇ ਹੱਕ ਕੱÎਢਿਆ ਰੋਡ ਸ਼ੋਅ ਅਤੇ ਕੀਤੀਆਂ ਤਾਰੀਫਾਂ
ਸੰਗਰੂਰ/ਬਿਊਰੋ ਨਿਊਜ਼ 
ਪੰਜਾਬ ਵਿਚ ਚੋਣ ਪ੍ਰਚਾਰ ਲਈ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਸੰਗਰੂਰ ਪਹੁੰਚਣ ‘ਤੇ ਤਿੱਖਾ ਵਿਰੋਧ ਹੋਇਆ। ਲੋਕਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਕੇਜਰੀਵਾਲ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਅਸੀਂ ‘ਆਪ’ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਇਆ ਸੀ, ਪਰ ਬਾਅਦ ਵਿਚ ਕਿਸੇ ਨੇ ਉਨ੍ਹਾਂ ਦੀ ਬਾਤ ਨਹੀਂ ਪੁੱਛੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਨਸ਼ੇ ਅਤੇ ਡਰੱਗ ਬਾਰੇ ਕੇਜਰੀਵਾਲ ਨੇ ਵੱਡੇ-ਵੱਡੇ ਭਾਸ਼ਣ ਦਿੱਤੇ, ਪਰ ਅਖੀਰ ਵਿਚ ਉਨ੍ਹਾਂ ਇਸ ਮਾਮਲੇ ਵਿਚ ਮੁਆਫੀ ਮੰਗ ਲਈ।
ਇਸੇ ਦੌਰਾਨ ਕੇਜਰੀਵਾਲ ਨੇ ਸੰਗਰੂਰ ਤੋਂ ਲੋਕ ਸਭਾ ਲਈ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿਚ ਖਨੌਰੀ ਤੋਂ ਬਰਨਾਲਾ ਤੱਕ ਰੋਡ ਸ਼ੋਅ ਕੀ ਕੱਢਿਆ। ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੋਵਾਂ ਨੇ ਇੱਕ ਵੀ ਚੋਣ ਵਾਅਦਾ ਪੂਰਾ ਨਾ ਕਰਕੇ ਪੰਜਾਬ ਅਤੇ ਦੇਸ਼ ਦੇ ਲੋਕਾਂ ਨਾਲ ਇੱਕ-ਦੂਜੇ ਤੋਂ ਵਧ ਕੇ ਧੋਖਾ ਕੀਤਾ ਹੈ। ਕੇਜਰੀਵਾਲ ਨੇ ਭਗਵੰਤ ਮਾਨ ਦੀ ਕਾਰਗੁਜ਼ਾਰੀ ਦੀ ਰੱਜ ਕੇ ਤਾਰੀਫ ਵੀ ਕੀਤੀ। ਦੇਖਣ ਵਾਲੀ ਗੱਲ ਇਹ ਸੀ ਕਿ ਇਕ ਪਾਸੇ ਕੇਜਰੀਵਾਲ ਦਾ ਵਿਰੋਧ ਹੋ ਰਿਹਾ ਸੀ ਤੇ ਦੁਜੇ ਪਾਸੇ ਕੇਜਰੀਵਾਲ ‘ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੇਜਰੀਵਾਲ ਨੇ ਫਤਹਿਗੜ੍ਹ ਸਾਹਿਬ ‘ਚ ਰੋਡ ਸ਼ੋਅ ਕਰਨਾ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …