ਹੁਣ ਨਹੀਂ ਕਰ ਸਕਣਗੇ ਚੋਣ ਪ੍ਰਚਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਲਈ 6 ਪੜ੍ਹਾਵਾਂ ਦੀ ਵੋਟਿੰਗ ਹੋ ਚੁੱਕੀ ਹੈ ਅਤੇ 19 ਮਈ ਨੂੰ 7ਵੇਂ ਪੜਾਅ ਤਹਿਤ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਵਿਚ ਵੋਟਾਂ ਪੈਣੀਆਂ ਹਨ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਨੂੰ ਇਕ ਝਟਕਾ ਲੱਗਾ ਹੈ ਕਿ ਸਟਾਰ ਪ੍ਰਚਾਰਕ ਦਾ ਗਲਾ ਖਰਾਬ ਹੋ ਗਿਆ ਹੈ। ਇਸ ਕਰਕੇ ਉਹ ਹੁਣ ਚੋਣ ਪ੍ਰਚਾਰ ਨਹੀਂ ਕਰ ਸਕਣਗੇ। ਲੋਕ ਸਭਾ ਚੋਣਾਂ ਦੌਰਾਨ ਸਿੱਧੂ ਨੇ ਆਪਣੇ ਬਿਆਨਾਂ, ਤੁਕਬੰਦੀ ਅਤੇ ਜੁਮਲਿਆਂ ਨਾਲ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਸੀ। ਆਉਂਦੀ 19 ਮਈ ਨੂੰ ਪੰਜਾਬ ਵਿਚ ਵੋਟਾਂ ਪੈਣੀਆਂ ਹਨ ਅਤੇ ਸਾਰੀਆਂ ਰਾਜਨੀਤਕ ਪਾਰਟੀਆਂ ਇਨ੍ਹੀਂ ਦਿਨੀਂ ਜੰਮ ਕੇ ਚੋਣ ਪ੍ਰਚਾਰ ਕਰ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸਿੱਧੂ ਨੇ 28 ਦਿਨਾਂ ਵਿਚ 80 ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਹੈ, ਜਿਸ ਕਰਕੇ ਉਨ੍ਹਾਂ ਦਾ ਗਲਾ ਖਰਾਬ ਹੋਇਆ ਹੈ ਅਤੇ ਉਹ ਡਾਕਟਰਾਂ ਕੋਲੋਂ ਇਲਾਜ ਕਰਵਾ ਰਹੇ ਹਨ। ਫਿਰ ਵੀ ਇਹ ਦੱÎਸਿਆ ਜਾ ਰਿਹਾ ਹੈ ਸਿੱਧੂ ਜਲਦੀ ਹੀ ਚੋਣ ਪ੍ਰਚਾਰ ਕਰਨ ਲਈ ਪਹੁੰਚ ਜਾਣਗੇ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …