’84 ਕਤਲੇਆਮ ਬਾਰੇ ਸੈਮ ਪਿਤ੍ਰੋਦਾ ਦੇ ਬਿਆਨ ਨੂੰ ਦੱਸਿਆ ਸ਼ਰਮਨਾਕ
ਖੰਨਾ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਲਈ ਵੋਟਾਂ ਮੰਗਣ ਲਈ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਅੱਜ ਪੰਜਾਬ ਪਹੁੰਚੇ ਅਤੇ ਪ੍ਰਿਅੰਕਾ ਗਾਂਧੀ ਭਲਕੇ ਪਹੁੰਚਣਗੇ। ਰਾਹੁਲ ਨੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਖੰਨਾ ਵਿਖੇ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ 1984 ਕਤਲੇਆਮ ਸਬੰਧੀ ਸੈਮ ਪਿਤ੍ਰੋਦਾ ਦੇ ਵਿਵਾਦਤ ਬਿਆਨ ਬਾਰੇ ਕਿਹਾ ਕਿ ਸੈਮ ਦੀ ਟਿੱਪਣੀ ਗਲਤ ਸੀ। ਪਿਤ੍ਰੋਦਾ ਨੂੰ ਅਜਿਹੀ ਟਿੱਪਣੀ ਲਈ ਸ਼ਰਮ ਆਉਣੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਇਸ ਲਈ ਮੁਆਫ਼ੀ ਵੀ ਮੰਗਣੀ ਚਾਹੀਦੀ ਹੈ। ਰਾਹੁਲ ਨੇ ਦੱਸਿਆ ਕਿ ਉਨ੍ਹਾਂ ਪਿਤ੍ਰੋਦਾ ਨੂੰ ਫੋਨ ਕਰਕੇ ਦੇਸ਼ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਧਿਆਨ ਰਹੇ ਕਿ ਸੈਮ ਨੇ ਕਿਹਾ ਸੀ ਕਿ ’84 ਕਤਲੇਆਮ ਹੋਇਆ ਤਾਂ ਕੀ ਹੋ ਗਿਆ।
ਰਾਹੁਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਿਰਫ ਅਮੀਰਾਂ ਨੂੰ ਫਾਇਦਾ ਪਹੁੰਚਾਇਆ ਅਤੇ ਗ਼ਰੀਬਾਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਨੋਟਬੰਦੀ ਜੇ ਕਾਲੇ ਧਨ ਖਿਲਾਫ ਲੜਾਈ ਸੀ ਤਾਂ ਗਰੀਬ ਲੋਕ ਲਾਈਨਾਂ ਵਿੱਚ ਖੜ੍ਹੇ ਕਿਉਂ ਦਿਖਾਈ ਦਿੰਦੇ ਰਹੇ। ਰਾਹੁਲ ਨੇ ਕਿਹਾ ਕਿ ਜੇ ਕਾਂਗਰਸ ਸੱਤਾ ਵਿਚ ਆਈ ਤਾਂ ਗਰੀਬਾਂ ਦੇ ਖਾਤਿਆਂ ਵਿਚ ਪੈਸੇ ਪਾਏ ਜਾਣਗੇ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਹੁਸ਼ਿਆਰਪੁਰ ਵਿਚ ਵੀ ਰੈਲੀ ਨੂੰ ਸੰਬੋਧਨ ਕੀਤਾ ਅਤੇ ਕਾਂਗਰਸੀ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਨੂੰ ਜਿਤਾਉਣ ਲਈ ਅਪੀਲ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …