-5.1 C
Toronto
Saturday, December 27, 2025
spot_img
Homeਪੰਜਾਬਸਰੀ ਤੋਂ ਭਾਰਤ ਪਹੁੰਚਿਆ ਮੋਟਰ ਸਾਈਕਲਾਂ 'ਤੇ ਸਿੱਖ ਜਥਾ

ਸਰੀ ਤੋਂ ਭਾਰਤ ਪਹੁੰਚਿਆ ਮੋਟਰ ਸਾਈਕਲਾਂ ‘ਤੇ ਸਿੱਖ ਜਥਾ

22 ਦੇਸ਼ਾਂ ਵਿਚੋਂ ਲੰਘ ਕੇ 12 ਹਜ਼ਾਰ ਕਿਲੋਮੀਟਰ ਦਾ ਸਫਰ ਕੀਤਾ ਤੈਅ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਟਰਸਾਈਕਲ ਯਾਤਰਾ 22 ਮੁਲਕਾਂ ਵਿਚੋਂ ਲੰਘਦੀ ਹੋਈ ਲਗਭਗ 12 ਹਜ਼ਾਰ ਕਿਲੋਮੀਟਰ ਸਫ਼ਰ ਤੈਅ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀ ਹੈ। ਇਹ ਮੋਟਰਸਾਈਕਲ ਯਾਤਰਾ ਪਹਿਲਾਂ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਵਿਚ ਦਾਖ਼ਲ ਹੋਈ, ਜਿੱਥੇ ਇਨ੍ਹਾਂ ਸਿੱਖ ਨੌਜਵਾਨਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸਵਾਗਤ ਕੀਤਾ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਇਨ੍ਹਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸਿੱਖ ਮੋਟਰਸਾਈਕਲ ਕਲੱਬ, ਕੈਨੇਡਾ ਦੇ ਇਨ੍ਹਾਂ ਨੌਜਵਾਨਾਂ ਵੱਲੋਂ ਇਹ ਯਾਤਰਾ 3 ਅਪਰੈਲ ਨੂੰ ਕੈਨੇਡਾ ਦੇ ਸ਼ਹਿਰ ਸਰੀ ਤੋਂ ਸ਼ੁਰੂ ਕੀਤੀ ਗਈ ਸੀ, ਜੋ ਵੱਖ-ਵੱਖ ਦੇਸ਼ਾਂ ਤੋਂ ਹੁੰਦੀ ਹੋਈ ਪੰਜਾਬ ਪੁੱਜੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਨੌਜਵਾਨਾਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਆਸ ਕੀਤੀ ਕਿ ਇਸ ਨਾਲ ਵਿਸ਼ਵ ਭਰ ਵਿਚ ਚੰਗਾ ਸੁਨੇਹਾ ਜਾਵੇਗਾ।

RELATED ARTICLES
POPULAR POSTS