ਦੋਵੇਂ ਗੈਂਗਸਟਰਾਂ ਅਸ਼ਵਨੀ ਅਤੇ ਸਾਜਨ ਖਿਲਾਫ ਕਈ ਮਾਮਲੇ ਦਰਜ
ਚੰਡੀਗੜ੍ਹ/ਬਿਊਰੋ ਨਿਊਜ਼
ਤਰਨਤਾਰਨ ਦੀ ਪੁਲਿਸ ਨੇ ਅੱਜ ਦੋ ਨਾਮੀ ਗੈਂਗਸਟਰ ਅਸ਼ਵਨੀ ਕੁਮਾਰ ਸੈਫੀ ਅਤੇ ਸਾਜਨ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਗੈਂਗਸਟਰ ਅਸ਼ਵਨੀ ਕੋਲੋਂ ਇਕ 32 ਬੋਰ ਦਾ ਪਿਸਤੌਲ ਵੀ ਬਰਾਮਦ ਹੋਇਆ ਹੈ। ਜ਼ਿਕਰਯੋਗ ਹੈ ਕਿ ਅਸ਼ਵਨੀ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ 10 ਦੇ ਕਰੀਬ ਸੰਗੀਨ ਅਪਰਾਧਕ ਮਾਮਲੇ ਦਰਜ ਹਨ ਜਦਕਿ ਸਾਜਨ ਖਿਲਾਫ ਵੀ ਆਰਮਜ਼ ਐਕਟ ਦੇ ਤਿੰਨ ਮਾਮਲੇ ਦਰਜ ਹਨ। ਇਹ ਦੋਵੇਂ ਗੈਂਗਸਟਰ ਵਿਕਰਮਜੀਤ ਸਿੰਘ ਉਰਫ ਵਿੱਕੀ ਦੇ ਸਾਥੀ ਹਨ। ਵਿੱਕੀ ‘ਤੇ ਵੀ ਵੱਖ-ਵੱਖ ਥਾਣਿਆਂ ਵਿੱਚ ਦਰਜਨਾਂ ਅਪਰਾਧਿਕ ਮਾਮਲੇ ਦਰਜ ਹਨ। ਤਰਨਤਾਰਨ ਪੁਲਿਸ ਦੇ ਐਸਪੀ ਇਨਵੈਸਟੀਗੇਸ਼ਨ ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿੰਡ ਭੁੱਲਰ ਨੇੜੇ ਨਾਕਾਬੰਦੀ ਦੌਰਾਨ ਇਹ ਦੋਵੇਂ ਗੈਂਗਸਟਰ ਕਾਬੂ ਕੀਤੇ ਗਏ। ਐਸਪੀ ਧਾਲੀਵਾਲ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਗੈਂਗਸਟਰਾਂ ਨੂੰ ਰਿਮਾਂਡ ‘ਤੇ ਲੈ ਕੇ ਉਨ੍ਹਾਂ ਕੋਲੋਂ ਪੁੱਛਗਿੱਛ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …