ਕਿਸਾਨਾਂ ਨੇ ਕੈਪਟਨ ਅਮਰਿੰਦਰ ਅਤੇ ਮੋਦੀ ਸਰਕਾਰ ਖਿਲਾਫ ਜੰਮ ਕੇ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਆਪਣੀਆਂ ਮੰਗਾਂ ਸਬੰਧੀ ਅੱਜ ਚੰਡੀਗੜ੍ਹ ਦੇ ਰਾਜ ਭਵਨ ਦਾ ਘਿਰਾਓ ਕਰਨ ਲਈ ਮੋਹਾਲੀ ਦੇ ਅੰਬ ਸਾਹਿਬ ਗੁਰਦੁਆਰਾ ਤੋਂ ਇਕ ਵਿਸ਼ਾਲ ਮਾਰਚ ਕੱਢਿਆ ਗਿਆ। ਕਿਸਾਨ ਕੈਪਟਨ ਅਮਰਿੰਦਰ ਅਤੇ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਅੱਗੇ ਵਧ ਰਹੇ ਸਨ। ਚੰਡੀਗੜ੍ਹ ਦੀ ਪੁਲਿਸ ਨੇ ਕਿਸਾਨਾਂ ਨੂੰ ਚੰਡੀਗੜ੍ਹ-ਮੁਹਾਲੀ ਦੀ ਸਰਹੱਦ ‘ਤੇ ਹੀ ਬੈਰੀਕੇਡ ਲਗਾ ਕੇ ਰੋਕ ਲਿਆ ਅਤੇ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਲਾਠੀਚਾਰਜ ਵੀ ਕੀਤਾ। ਲਾਠੀਚਾਰਜ ਦੌਰਾਨ ਕਈ ਕਿਸਾਨ ਪੱਕੀ ਸੜਕ ‘ਤੇ ਡਿੱਗਣ ਕਰਕੇ ਜ਼ਖ਼ਮੀ ਵੀ ਹੋ ਗਏ। ਕਿਸਾਨਾਂ ਦੀ ਮੰਗ ਸੀ ਕਿ ਉਨ੍ਹਾਂ ਦੇ ਕਰਜ਼ੇ ਮੁਆਫ ਕੀਤੇ ਜਾਣ ਅਤੇ ਸਰਕਾਰਾਂ ਨੇ ਜਿਹੜੇ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇ।