Breaking News
Home / ਪੰਜਾਬ / ਬਰਨਾਲਾ ਵਿਖੇ ਰੋਡ ਸ਼ੋਅ ਦੌਰਾਨ ਕੇਜਰੀਵਾਲ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਬਰਨਾਲਾ ਵਿਖੇ ਰੋਡ ਸ਼ੋਅ ਦੌਰਾਨ ਕੇਜਰੀਵਾਲ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਭਗਵੰਤ ਮਾਨ ਖਿਲਾਫ ਡਟੇ ਗੁਰਪ੍ਰੀਤ ਘੁੱਗੀ
ਬਰਨਾਲਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਬਰਨਾਲਾ ਤੋਂ ਰੋਡ ਸ਼ੋਅ ਸ਼ੁਰੂ ਕੀਤਾ ਗਿਆ। ਇਸ ਦੌਰਾਨ ਜਦੋਂ ਉਹ ਪਿੰਡ ਕਰਮਗੜ੍ਹ ਅਤੇ ਨੰਗਲ ਦੇ ਵਿਚਕਾਰ ਪਹੁੰਚੇ ਤਾਂ ਇੱਥੇ ਕੁਝ ਨੌਜਵਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ। ਇੰਨਾ ਹੀ ਨਹੀਂ, ਨੌਜਵਾਨਾਂ ਨੇ ਕੇਜਰੀਵਾਲ ਅਤੇ ਭਗਵੰਤ ਮਾਨ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਧਿਆਨ ਰਹੇ ਕਿ ਲੰਘੇ ਕੱਲ੍ਹ ਵੀ ਕੇਜਰੀਵਾਲ ਦਾ ਕਾਫੀ ਵਿਰੋਧ ਹੋਇਆ ਸੀ।
ਉਧਰ ਦੂਜੇ ਪਾਸੇ ‘ਆਪ’ ਦੇ ਮੌਜੂਦਾ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਉਮੀਦਵਾਰ ਭਗਵੰਤ ਮਾਨ ਖਿਲਾਫ ਗੁਰਪ੍ਰੀਤ ਘੁੱਗੀ ਵੀ ਡਟ ਗਏ ਹਨ। ਘੁੱਗੀ ਹਲਕਾ ਸੰਗਰੂਰ ਵਿੱਚ ਭਗਵੰਤ ਮਾਨ ਦੇ ਵਿਰੋਧੀ ਕਾਂਗਰਸੀ ਉਮੀਦਵਾਰ ਕੇਵਲ ਢਿੱਲੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਧਿਆਨ ਰਹੇ ਕਿ ਗੁਰਪ੍ਰੀਤ ਘੁੱਗੀ ਵੀ ‘ਆਪ’ ਪੰਜਾਬ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਉਨ੍ਹਾਂ ਪਾਰਟੀ ਵਿਚੋਂ ਪਾਸਾ ਵੱਟ ਲਿਆ ਸੀ।

Check Also

ਐਸਜੀਪੀਸੀ ਨੇ ਭਾਰਤੀ ਫੌਜ ਦਾ ਬਿਆਨ ਕੀਤਾ ਖਾਰਜ

ਕਿਹਾ : ਗੁਰੂ ਘਰ ’ਤੇ ਹਮਲੇ ਬਾਰੇ ਕੋਈ ਵੀ ਫੌਜ ਸੋਚ ਹੀ ਨਹੀਂ ਸਕਦੀ ਅੰਮਿ੍ਰਤਸਰ/ਬਿਊਰੋ …