7.2 C
Toronto
Saturday, May 23, 2026
spot_img
Homeਪੰਜਾਬਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ 'ਤੇ ਸਾਧਿਆ ਨਿਸ਼ਾਨਾ

ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ‘ਤੇ ਸਾਧਿਆ ਨਿਸ਼ਾਨਾ

ਕਿਹਾ – ਕੈਪਟਨ ਅਮਰਿੰਦਰ ਛੋਟਾ ਕੈਪਟਨ- ਵੱਡਾ ਕੈਪਟਨ ਰਾਹੁਲ ਗਾਂਧੀ
ਅੰਮ੍ਰਿਤਸਰ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਆਪਣੀ ਪਾਰਟੀ ਖ਼ਿਲਾਫ਼ ਬੋਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਛੋਟੇ ਕੈਪਟਨ ਹਨ, ਵੱਡੇ ਕੈਪਟਨ ਤਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟਿਕਟ ਕੈਪਟਨ ਤੇ ਆਸ਼ਾ ਕੁਮਾਰੀ ਕਰਕੇ ਕੱਟੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਨਵਜੋਤ ਸਿੱਧੂ ਹੋਰਾਂ ਨੂੰ ਪੰਜਾਬ ਲਈ ਪ੍ਰਚਾਰ ਕਰਨ ਬਾਰੇ ਕਿਹਾ ਹੀ ਨਹੀਂ। ਇਸ ਤੋਂ ਪਹਿਲਾਂ ਖਬਰਾਂ ਆ ਰਹੀਆਂ ਸਨ ਕਿ ਸਿੱਧੂ ਦੀ ਸਿਹਤ ਠੀਕ ਨਹੀਂ ਅਤੇ ਉਨ੍ਹਾਂ ਦਾ ਗਲਾ ਖਰਾਬ ਹੋ ਗਿਆ ਹੈ ਇਸ ਕਰਕੇ ਉਹ ਪ੍ਰਚਾਰ ਨਹੀਂ ਕਰ ਸਕਣਗੇ।

RELATED ARTICLES
POPULAR POSTS