21.2 C
Toronto
Sunday, September 6, 2026
spot_img
Homeਪੰਜਾਬਕਰਤਾਰਪੁਰ ਲਾਂਘੇ ਸਬੰਧੀ ਪਾਕਿ 'ਚ ਉਸਾਰੀ ਦਾ ਕੰਮ ਜ਼ੋਰਾਂ 'ਤੇ

ਕਰਤਾਰਪੁਰ ਲਾਂਘੇ ਸਬੰਧੀ ਪਾਕਿ ‘ਚ ਉਸਾਰੀ ਦਾ ਕੰਮ ਜ਼ੋਰਾਂ ‘ਤੇ

ਕਰਤਾਰਪੁਰ ਲਾਂਘੇ ਸਬੰਧੀ ਪਾਕਿ ‘ਚ ਉਸਾਰੀ ਦਾ ਕੰਮ ਜ਼ੋਰਾਂ ‘ਤੇ2ਲਾਂਘੇ ਦੀ ਉਸਾਰੀ ਸਬੰਧੀ ਜਾਰੀ ਕੀਤੀਆਂ ਤਸਵੀਰਾਂ
ਅੰਮ੍ਰਿਤਸਰ/ਬਿਊਰੋ ਨਿਊਜ਼
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਤੋਂ ਸਾਫ ਹੈ ਕਿ ‘ਡਿਵੈਲਪਮੈਂਟ ਆਫ਼ ਕਰਤਾਰਪੁਰ ਕਾਰੀਡੋਰ’ ਪ੍ਰਾਜੈਕਟ ਅਧੀਨ 28 ਦਸੰਬਰ ਨੂੰ ਸਰਹੱਦ ਦੇ ਉਸ ਪਾਰ ਲਾਂਘੇ ਦੀ ਸ਼ੁਰੂ ਕੀਤੀ ਗਈ ਉਸਾਰੀ ਦਾ ਕੰਮ ਜ਼ੋਰਾਂ ‘ਤੇ ਚੱਲ ਰਿਹਾ ਹੈ। ਦਰਿਆ ਰਾਵੀ ‘ਤੇ ਪੁਲ ਬਣਾਏ ਜਾਣ ਦਾ ਕੰਮ ਤੇ ਉਸਾਰੀ ਦੇ ਬਾਕੀ ਕੰਮ 70 ਫ਼ੀਸਦੀ ਤੋਂ ਵੱਧ ਮੁਕੰਮਲ ਕਰ ਲਏ ਗਏ ਹਨ। ਗੁਰਦੁਆਰਾ ਸਾਹਿਬ ਤੋਂ ਭਾਰਤੀ ਸਰਹੱਦ ਤੱਕ ਸੜਕ ਅਤੇ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਟਰਮੀਨਲ, ਗੈਲਰੀ, ਸਰਾਂ ਆਦਿ ਦਾ ਕੰਮ ਵੀ ਕਾਫ਼ੀ ਹੱਦ ਤੱਕ ਮੁਕੰਮਲ ਹੋ ਚੁੱਕਿਆ ਹੈ। ਪਾਕਿਸਤਾਨੀ ਇੰਜੀਨੀਅਰਾਂ ਦਾ ਦਾਅਵਾ ਹੈ ਕਿ ਕਰਤਾਰਪੁਰ ਲਾਂਘੇ ਦੀ ਉਸਾਰੀ 31 ਅਗਸਤ ਅਤੇ ਬਾਰਡਰ ਟਰਮੀਨਲ ਦੀ ਉਸਾਰੀ 31 ਜੁਲਾਈ ਤੱਕ ਮੁਕੰਮਲ ਕਰ ਲਈ ਜਾਵੇਗੀ। ਪਾਕਿਸਤਾਨ ਨੇ ਆਪਣੇ ਦਾਅਵਿਆਂ ‘ਤੇ ਯਕੀਨ ਦਿਵਾਉਣ ਲਈ ਤਸਵੀਰਾਂ ਜਾਰੀ ਕੀਤੀਆਂ ਹਨ।

RELATED ARTICLES
POPULAR POSTS