ਚੰਡੀਗੜ੍ਹ/ਬਿਊਰੋ ਨਿਊਜ਼
ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੇ ਉਨ੍ਹਾਂ ਖਿਲਾਫ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਵਲੋਂ ਕੀਤੀ ਗਈ ਸ਼ਿਕਾਇਤ ਸਬੰਧੀ ਚੋਣ ਕਮਿਸ਼ਨ ਕੋਲੋਂ ਮੁਆਫੀ ਮੰਗ ਲਈ ਹੈ। ਇਸਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਅਮਰ ਸਿੰਘ ਦਾ ਮੁਆਫੀ ਮਿਲਣ ਤੋਂ ਬਾਅਦ ਚੋਣ ਕਮਿਸ਼ਨ ਨੇ ਭਵਿੱਖ ਵਿਚ ਇਤਰਾਜਗਯੋਗ ਟਿੱਪਣੀਆਂ ਨਾ ਕਰਨ ਦੀ ਨਸੀਹਤ ਦਿੱਤੀ ਹੈ। ਧਿਆਨ ਰਹੇ ਕਿ ਅਮਰ ਸਿੰਘ ਨੇ ਨਕੋਦਰ ਗੋਲੀ ਕਾਂਡ ਲਈ ਦਰਬਾਰਾ ਸਿੰਘ ਗੁਰੂ ਨੂੰ ਜ਼ਿੰਮੇਵਾਰ ਦੱਸਿਆ ਸੀ। ਜਦਕਿ ਕਿ ਗੁਰੂ ਦਾ ਕਹਿਣਾ ਸੀ ਕਿ ਉਹ ਭਾਵੇਂ ਉਸ ਸਮੇਂ ਸਬੰਧਤ ਜ਼ਿਲ੍ਹੇ ਵਿਚ ਤਾਇਨਾਤ ਸਨ, ਪਰ ਨਕੋਦਰ ਘਟਨਾਕ੍ਰਮ ਸਮੇਂ ਉਹ ਉਥੇ ਮੌਜੂਦ ਨਹੀਂ ਸਨ।