ਸਿਸੋਦੀਆਂ ਨੇ ਜਲੰਧਰ ਜਸਟਿਸ ਜ਼ੋਰਾ ਸਿੰਘ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ
ਮਾਨਸਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੈਪਟਨ ਅਤੇ ਬਾਦਲ ਪਰਿਵਾਰ ‘ਤੇ ਮਿਲ ਕੇ ਲੋਕ ਸਭਾ ਚੋਣਾਂ ਲੜਨ ਦਾ ਇਲਜ਼ਾਮ ਲਗਾਇਆ। ਬਠਿੰਡਾ ਤੋਂ ‘ਆਪ’ ਦੀ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੇ ਹੱਕ ਵਿਚ ਰੋਡ ਸ਼ੋਅ ਦੌਰਾਨ ਬੁਢਲਾਡਾ ਵਿਚ ਕੇਜਰੀਵਾਲ ਨੇ ਕਿਹਾ ਕਿ ਬਾਦਲਾਂ ਅਤੇ ਕੈਪਟਨ ਨੇ ਸੈਟਿੰਗ ਕੀਤੀ ਹੋਈ ਹੈ ਕਿ, ਬਠਿਡਾ ਤੋਂ ਹਰਸਿਮਰਤ ਕੌਰ ਨੂੰ ਅਤੇ ਪਟਿਆਲਾ ਤੋਂ ਪਰਨੀਤ ਕੌਰ ਨੂੰ ਜਿਤਾਇਆ ਜਾਵੇ।
ਇਸੇ ਦੌਰਾਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਜਲੰਧਰ ਵਿਚ ਪਾਰਟੀ ਦੇ ਉਮੀਦਵਾਰ ਜਸਟਿਸ ਜ਼ੋਰਾ ਸਿੰਘ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ। ਸਿਸੋਦੀਆ ਨੇ ਕਿਹਾ ਕਿ ਪੰਜਾਬ ਵਿਚੋਂ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਕੇ ਪੰਜਾਬ ਦੀ ਜਨਤਾ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਹੀ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …