ਪਹਿਲਾਂ ਕਾਂਗਰਸ ਅਤੇ ਫਿਰ ਆਮ ਆਦਮੀ ਪਾਰਟੀ ‘ਚ ਵੀ ਕੀਤੀ ਸੀ ਸ਼ਮੂਲੀਅਤ
ਡੇਰਾਬਸੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਮਰਹੂਮ ਅਕਾਲੀ ਆਗੂ ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਬੀਬੀ ਸਰਬਜੀਤ ਕੌਰ ਅਤੇ ਉਨ੍ਹਾਂ ਦੀ ਧੀ ਮਨਪ੍ਰੀਤ ਕੌਰ ਡੌਲੀ ਅਕਾਲੀ ਦਲ ਵਿਚ ਸ਼ਾਮਲ ਹੋ ਗਈਆਂ। ਪੰਚਕੂਲਾ ਵਿੱਚ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਕੰਵਲਜੀਤ ਦੇ ਪਰਿਵਾਰ ਦਾ ਪਾਰਟੀ ਵਿੱਚ ਮੁੜ ਸਵਾਗਤ ਕਰਦਿਆਂ ਕਿਹਾ ਕਿ ਸਵਰਗੀ ਕੈਪਟਨ ਕੰਵਲਜੀਤ ਸਿੰਘ ਅਕਾਲੀ ਦਲ ਦੇ ਥੰਮ੍ਹ ਸਨ। ਉਨ੍ਹਾਂ ਕਿਹਾ ਕਿ ਸਵਰਗੀ ਆਗੂ ਦੇ ਪਰਿਵਾਰ ਦੇ ਦੁਬਾਰਾ ਪਾਰਟੀ ਵਿੱਚ ਆਉਣ ਨਾਲ ਅਕਾਲੀ ਦਲ ਨੂੰ ਕਾਫੀ ਮਜ਼ਬੂਤੀ ਮਿਲੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਦੌਰਾਨ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਵੀ ਹਾਜ਼ਰ ਸਨ। ਧਿਆਨ ਰਹੇ ਕਿ ਕੈਪਟਨ ਕੰਵਲਜੀਤ ਸਿੰਘ ਦਾ ਪਰਿਵਾਰ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਿਆ ਤੇ ਫਿਰ ਬਾਅਦ ਵਿਚ ਆਮ ਆਦਮੀ ਪਾਰਟੀ ਵਿਚ ਵੀ ਸ਼ਮੂਲੀਅਤ ਕਰ ਲਈ ਸੀ।
Check Also
‘ਆਪ’ ਦੇ ਤਿੰਨ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ
ਕਿਹਾ : ਕਿਸਾਨਾਂ ਦੀ ਮੰਗਾਂ ਮੰਨ ਕੇ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਏ ਕੇਂਦਰ ਸਰਕਾਰ …