Breaking News
Home / ਪੰਜਾਬ / ਅਕਾਲੀ ਦਲ ਨੇ ਵੀ ਕਾਂਗਰਸ ਨੂੰ 84 ਦੇ ਮੁੱਦੇ ‘ਤੇ ਘੇਰਿਆ

ਅਕਾਲੀ ਦਲ ਨੇ ਵੀ ਕਾਂਗਰਸ ਨੂੰ 84 ਦੇ ਮੁੱਦੇ ‘ਤੇ ਘੇਰਿਆ

’84 ਕਤਲੇਆਮ ਲਈ ਕਾਂਗਰਸ ਨੂੰ ਦੱਸਿਆ ਦੋਸ਼ੀ
ਬਠਿੰਡਾ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਨੇ ਅੱਜ ਬਰਗਾੜੀ ਵਿਚ ਰੈਲੀ ਕਰਕੇ ਜਿੱਥੇ ਅਕਾਲੀ ਦਲ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਉਥੇ ਅਕਾਲੀ ਦਲ ਨੇ ਵੀ ਕਾਂਗਰਸ ਨੂੰ 1984 ਦੇ ਕਤਲੇਆਮ ਦੀ ਦੋਸ਼ੀ ਗਰਦਾਨ ਦਿੱਤਾ। ਇਸ ਸਬੰਧੀ ਅਕਾਲੀ ਦਲ ਨੇ ਬਠਿੰਡਾ ਵਿੱਚ ਪ੍ਰੈੱਸ ਕਾਨਫ਼ਰੰਸ ਕਰਕੇ ਗਾਂਧੀ ਪਰਿਵਾਰ ਨੂੰ ਘੇਰਿਆ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਰਾਹੁਲ ਗਾਂਧੀ ਉਸੇ ਰਾਜੀਵ ਗਾਂਧੀ ਦਾ ਪੁੱਤਰ ਹੈ ਜਿਸ ਨੇ ਗੁਰੂ ਸਾਹਿਬ ਦੇ ਪਵਿੱਤਰ ਅਸਥਾਨਾਂ ‘ਤੇ ਹਮਲੇ ਕਰਵਾਏ ਸਨ। ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਜਾ ਕੇ ਪਛਤਾਵਾ ਦਿਵਸ ਮਨਾਉਣਾ ਚਾਹੀਦਾ ਹੈ, ਕਿਉਂਕਿ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਵੀ ਉਨ੍ਹਾਂ ਲੋਕਾਂ ਨਾਲ ਵਾਅਦੇ ਪੂਰੇ ਨਹੀਂ ਕੀਤੇ। ਮਨਜਿੰਦਰ ਸਿਰਸਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਜੇਲ੍ਹ ਭੇਜਿਆ ਅਤੇ ਆਉਣ ਵਾਲੇ ਸਮੇਂ ਵਿੱਚ ਜਗਦੀਸ਼ ਟਾਈਟਲਰ ਤੇ ਕਮਲਨਾਥ ਨੂੰ ਵੀ ਜੇਲ੍ਹ ‘ਚ ਡੱਕਿਆ ਜਾਵੇਗਾ।

Check Also

‘ਆਪ’ ਦੇ ਤਿੰਨ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

ਕਿਹਾ : ਕਿਸਾਨਾਂ ਦੀ ਮੰਗਾਂ ਮੰਨ ਕੇ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਏ ਕੇਂਦਰ ਸਰਕਾਰ …