ਕੈਪਟਨ ਨੇ ਕੀਤਾ ਐਲਾਨ – ਬਰਗਾੜੀ ‘ਚ ਮਾਰੇ ਗਏ ਦੋ ਸਿੱਖ ਨੌਜਵਾਨਾਂ ਦੀ ਉਸਾਰੀ ਜਾਵੇਗੀ ਯਾਦਗਾਰ
ਫਰੀਦਕੋਟ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਰਗਾੜੀ ਵਿਚ ਇੱਕ ਚੋਣ-ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਕੈਪਟਨ ਨੇ ਐਲਾਨ ਕੀਤਾ ਕਿ ਸਾਲ 2015 ਦੌਰਾਨ ਪੁਲਿਸ ਗੋਲੀਬਾਰੀ ਵਿਚ ਮਾਰੇ ਗਏ ਦੋ ਸਿੱਖ ਨੌਜਵਾਨਾਂ ਦੀ ਯਾਦਗਾਰ ਕਾਇਮ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਬਰਗਾੜੀ ਵਿਚ ਪੁਲਿਸ ਗੋਲੀਬਾਰੀ ਕਾਰਨ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਬਣਦੀ ਹੈ। ਕੈਪਟਨ ਨੇ ਕਿਹਾ ਕਿ ਬਾਦਲਾਂ ਦੇ ਰਾਜ ਵਿੱਚ 58 ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਟਕਾ ਸਾਹਿਬ, ਭਗਵਦ ਗੀਤਾ, ਬਾਈਬਲ ਤੇ ਕੁਰਾਨ ਸ਼ਰੀਫ ਜਿਹੇ ਪਵਿੱਤਰ ਗ੍ਰੰਥ ਪਾੜੇ ਗਏ ਜਾਂ ਸਾੜੇ ਗਏ ਹਨ।
ਇਸੇ ਦੌਰਾਨ ਰਾਹੁਲ ਗਾਂਧੀ ਨੇ ਆਪਣਾ ਭਾਸ਼ਣ ਜ਼ਿਆਦਾਤਰ ਪ੍ਰਧਾਨ ਮੰਤਰੀ ਮੋਦੀ ਉੱਤੇ ਸਿਆਸੀ ਹਮਲੇ ਕਰਨ ਅਤੇ ਕਾਂਗਰਸ ਵੱਲੋਂ ਤਿਆਰ ਕੀਤੀਆਂ ਭਲਾਈ ਯੋਜਨਾਵਾਂ ਦੇ ਵੇਰਵੇ ਦੇਣ ਉੱਤੇ ਕੇਂਦ੍ਰਿਤ ਰੱਖਿਆ। ਰਾਹੁਲ ਗਾਂਧੀ ਨੇ ਵੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀ ਵਚਨਬੱਧਤਾ ਦੁਹਰਾਈ। ਫਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਨੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਜਲਦੀ ਸਜ਼ਾਵਾਂ ਦਿਵਾਉਣ ਦੀ ਗੱਲ ਕਹੀ।
Check Also
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ
ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …