5.2 C
Toronto
Thursday, October 16, 2025
spot_img
Homeਹਫ਼ਤਾਵਾਰੀ ਫੇਰੀਬਰਗਾੜੀ ਦੇ ਸ਼ਹੀਦਾਂ ਦੀ ਯਾਦਗਾਰ ਉਸਾਰਾਂਗੇ : ਕੈਪਟਨ

ਬਰਗਾੜੀ ਦੇ ਸ਼ਹੀਦਾਂ ਦੀ ਯਾਦਗਾਰ ਉਸਾਰਾਂਗੇ : ਕੈਪਟਨ

ਫਰੀਦਕੋਟ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਬਰਗਾੜੀ ਵਿਚ ਇੱਕ ਚੋਣ-ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਕੈਪਟਨ ਨੇ ਐਲਾਨ ਕੀਤਾ ਕਿ ਸਾਲ 2015 ਦੌਰਾਨ ਪੁਲਿਸ ਗੋਲੀਬਾਰੀ ਕਾਰਨ ਸ਼ਹੀਦ ਹੋਏ ਦੋਵੇਂ ਨੌਜਵਾਨਾਂ ਦੀ ਯਾਦਗਾਰ ਕਾਇਮ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਸਾਲ 2015 ਦੌਰਾਨ ਪੁਲਿਸ ਗੋਲੀਬਾਰੀ ਕਾਰਨ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਬਣਦੀ ਹੈ। ਕੈਪਟਨ ਨੇ ਕਿਹਾ ਕਿ ਬਾਦਲਾਂ ਦੇ ਰਾਜ ਵਿੱਚ 58 ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਟਕਾ ਸਾਹਿਬ, ਭਗਵਦ ਗੀਤਾ, ਬਾਈਬਲ ਤੇ ਕੁਰਾਨ ਸ਼ਰੀਫ ਜਿਹੇ ਪਵਿੱਤਰ ਗ੍ਰੰਥ ਪਾੜੇ ਗਏ ਜਾਂ ਸਾੜੇ ਗਏ ਹਨ।
ਇਸੇ ਦੌਰਾਨ ਰਾਹੁਲ ਗਾਂਧੀ ਨੇ ਆਪਣਾ ਭਾਸ਼ਣ ਜ਼ਿਆਦਾਤਰ ਪ੍ਰਧਾਨ ਮੰਤਰੀ ਮੋਦੀ ਉੱਤੇ ਸਿਆਸੀ ਹਮਲੇ ਕਰਨ ਅਤੇ ਕਾਂਗਰਸ ਵੱਲੋਂ ਤਿਆਰ ਕੀਤੀਆਂ ਭਲਾਈ ਯੋਜਨਾਵਾਂ ਦੇ ਵੇਰਵੇ ਦੇਣ ਉੱਤੇ ਕੇਂਦ੍ਰਿਤ ਰੱਖਿਆ। ਰਾਹੁਲ ਗਾਂਧੀ ਨੇ ਵੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀ ਵਚਨਬੱਧਤਾ ਦੁਹਰਾਈ। ਰਾਹੁਲ ਗਾਂਧੀ ਨੇ ਆਪਣੇ ਭਾਸ਼ਣ ਵਿੱਚ ਬਾਦਲਾਂ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦਾ ਕੋਈ ਜ਼ਿਕਰ ਨਹੀਂ ਕੀਤਾ। ਫਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਨੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਜਲਦੀ ਸਜ਼ਾਵਾਂ ਦਿਵਾਉਣ ਦੀ ਗੱਲ ਕਹੀ।
ਜ਼ਿਕਰਯੋਗ ਕਿ ਸਾਲ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਇੱਕ ਤੋਂ ਬਾਅਦ ਇੱਕ ਕਈ ਘਟਨਾਵਾਂ ਵਾਪਰੀਆਂ ਸਨ। ਉਸ ਤੋਂ ਬਾਅਦ ਬਰਗਾੜੀ ਵਿਚ ਸ਼ਾਂਤੀਪੂਰਨ ਢੰਗ ਨਾਲ ਰੋਸ ਮੁਜ਼ਾਹਰਾ ਕਰ ਰਹੀਆਂ ਸੰਗਤਾਂ ‘ਤੇ ਪੁਲਿਸ ਨੇ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਕਾਰਨ ਦੋ ਨੌਜਵਾਨਾਂ ਦੀ ਜਾਨ ਚਲੀ ਗਈ ਸੀ।

RELATED ARTICLES
POPULAR POSTS