5.5 C
Toronto
Thursday, November 13, 2025
spot_img
Homeਹਫ਼ਤਾਵਾਰੀ ਫੇਰੀ'84 ਸਿੱਖ ਕਤਲੇਆਮ ਦਾ ਮਾਮਲਾ

’84 ਸਿੱਖ ਕਤਲੇਆਮ ਦਾ ਮਾਮਲਾ

ਬੀਬੀ ਜਗਦੀਸ਼ ਕੌਰ ਨੇ ਰਾਜੀਵ ਗਾਂਧੀ ਖਿਲਾਫ ਕਰਵਾਈ ਸ਼ਿਕਾਇਤ ਦਰਜ
ਨਵੀਂ ਦਿੱਲੀ : 1984 ਦੇ ਸਿੱਖ ਕਤਲੇਆਮ ਦੀ ਪੀੜਤ ਅਤੇ ਗਵਾਹ ਬੀਬੀ ਜਗਦੀਸ਼ ਕੌਰ ਵਲੋਂ ਨਵੀਂ ਦਿੱਲੀ ਦੇ ਥਾਣਾ ਸੰਸਦ ਮਾਰਗ ਵਿਖੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਅਤੇ ਹੋਰਨਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿਚ ਰਾਜੀਵ ਨੂੰ ਕਸੂਰਵਾਰ ਮੰਨਦੇ ਹੋਏ ਬੀਬੀ ਨੇ ਕਿਹਾ ਕਿ ਇੰਦਰਾ ਗਾਂਧੀ ਦੀ ਮੌਤ ਤੋਂ ਮਗਰੋਂ ਇਕ ਸ਼ੋਕ ਸਭਾ ਵਿਚ ਰਾਜੀਵ ਗਾਂਧੀ ਨੇ ਸਿੱਖ ਕਤਲੇਆਮ ਨੂੰ ਅਸਿੱਧੇ ਤਰੀਕੇ ਨਾਲ ਜਾਇਜ਼ ਕਰਾਰ ਦਿੰਦੇ ਹੋਏ ਕਿਹਾ ਸੀ ਕਿ …ਜਬ ਕੋਈ ਬੜਾ ਪੇੜ ਗਿਰਤਾ ਹੈ ਤੋ ਧਰਤੀ ਤੋ ਹਿਲਤੀ ਹੈ। ਦੱਸਣਯੋਗ ਹੈ ਕਿ ਰਾਜੀਵ ਗਾਂਧੀ ਦੀ 21 ਮਈ 1991 ਨੂੰ ਮੌਤ ਹੋ ਗਈ ਸੀ ਅਤੇ ਇਸ ਤਰ੍ਹਾਂ ਰਾਜੀਵ ਦੀ ਮੌਤ ਤੋਂ 28 ਸਾਲ ਬਾਅਦ ਬੀਬੀ ਜਗਦੀਸ਼ ਕੌਰ ਵਲੋਂ ਉਸ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਬੀਬੀ ਜਗਦੀਸ਼ ਕੌਰ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਨਾਲ ਸਿਆਸਤ ਦਾ ਕੋਈ ਲੈਣਾ-ਦੇਣਾ ਨਹੀਂ ਅਤੇ ਨਾ ਹੀ ਕਿਸੇ ਵਿਅਕਤੀ ਵਿਸ਼ੇਸ਼ ਜਾਂ ਪਾਰਟੀ ਦੇ ਕਹਿਣ ‘ਤੇ ਅਜਿਹਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹੁਣ ਇਹ ਸ਼ਿਕਾਇਤ ਇਸ ਲਈ ਦਰਜ ਕਰਵਾ ਰਹੇ ਹਨ ਕਿਉਂਕਿ ਜਾਂਚ ਵਿਚ ਇਹ ਸਾਬਤ ਹੋ ਚੁੱਕਾ ਹੈ ਕਿ ਉਪਰੋਕਤ ਵਿਅਕਤੀਆਂ ਨੇ ਕਤਲੇਆਮ ਕਰਵਾਇਆ ਸੀ। ਬੀਬੀ ਨੇ ਕਿਹਾ ਕਿ ਅਪਰਾਧ ਕਰਨ ਵਾਲਾ ਜਿੰਨਾ ਦੋਸ਼ੀ ਹੈ, ਓਨਾ ਹੀ ਅਪਰਾਧੀ ਨੂੰ ਬਚਾਉਣ ਵਾਲਾ ਵੀ। ਇਸ ਕਰਕੇ ਸੋਨੀਆ ਗਾਂਧੀ ਅਤੇ ਉਨ੍ਹਾਂ ਦੇ ਪਰਿਵਾਰ ਉਪਰ ਵੀ ਅਪਰਾਧਿਕ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੇ ਸੱਜਣ ਕੁਮਾਰ, ਐਚ.ਕੇ.ਐਲ. ਭਗਤ, ਜਗਦੀਸ਼ ਟਾਈਟਲਰ ਅਤੇ ਕਮਲ ਨਾਥ ਵਰਗੇ ਵਿਅਕਤੀਆਂ ਨੂੰ ਨਾ ਕੇਵਲ ਬਚਾਇਆ ਬਲਕਿ ਉੱਚੇ ਅਹੁਦੇ ਦੇ ਕੇ ਨਿਵਾਜਿਆ।

RELATED ARTICLES
POPULAR POSTS