5.2 C
Toronto
Sunday, April 19, 2026
spot_img
Homeਦੁਨੀਆਕੈਲੀਫੋਰਨੀਆ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਕੈਲੀਫੋਰਨੀਆ ‘ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੇ ਡਾਊਨੀ (ਕੈਲੀਫੋਰਨੀਆ) ਵਿਖੇ ਪੈਰਾਮਾਊਂਟ ਬੁਲੇਵਰਡ ਨੇੜੇ ਇਕ ਲੀਕਰ ਸਟੋਰ ‘ਤੇ ਕੰਮ ਕਰ ਰਹੇ ਪੰਜਾਬੀ ਮੂਲ ਦੇ ਅਮਰੀਕੀ ਪੰਜਾਬੀ ਗੁਰਪ੍ਰੀਤ ਸਿੰਘ (44) ਦੀ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਹੱਤਿਆ ਕਰਨ ਵਾਲੇ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਜਾਣਕਾਰੀ ਅਨੁਸਾਰ ਏ.ਐਸ.ਐਲ. ਲੀਕਰ ਐਂਡ ਮਾਰਕੀਟ ਵਿਖੇ ਗੋਲੀਬਾਰੀ ਦੀ ਇਹ ਘਟਨਾ ਰਾਤ 11 ਵਜੇ ਦੇ ਕਰੀਬ ਵਾਪਰੀ। ਮ੍ਰਿਤਕ ਦੇ ਦੋ ਬੇਟੇ ਹਨ। ਜਿਸ ਸਮੇਂ ਇਹ ਹਮਲਾ ਹੋਇਆ ਉਸ ਸਮੇਂ ਉਹ ਸਟੋਰ ਵਿਚ ਇਕੱਲਾ ਹੀ ਸੀ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਗੁਰਪ੍ਰੀਤ ਸਿੰਘ ਦੀ ਹੱਤਿਆ ਨਸਲੀ ਹਿੰਸਾ ਤੋਂ ਪ੍ਰੇਰਿਤ ਹੈ ਜਾਂ ਨਿੱਜੀ ਦੁਸ਼ਮਣੀ ਜਾਂ ਲੁੱਟਮਾਰ ਦੇ ਮਕਸਦ ਨਾਲ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ। ਮਾਰਕੀਟ ‘ਚ ਲੱਗੇ ਇਕ ਸੀ.ਸੀ.ਟੀ.ਵੀ. ਕੈਮਰੇ ਵਿਚ ਵੇਖਿਆ ਗਿਆ ਹੈ ਕਿ ਇਕ ਵਿਅਕਤੀ ਹਮਲਾ ਕਰਨ ਤੋਂ ਬਾਅਦ ਤੇਜ਼ੀ ਨਾਲ ਭੱਜ ਰਿਹਾ ਹੈ, ਪਰ ਉਸ ਦੀ ਪਛਾਣ ਕਰਨ ‘ਚ ਮੁਸ਼ਕਿਲ ਆ ਰਹੀ ਹੈ। ਕੈਮਰੇ ‘ਚ ਨਜ਼ਰ ਆ ਰਿਹਾ ਹੈ ਕਿ ਜਦੋਂ ਗੁਰਪ੍ਰੀਤ ਸਿੰਘ ਨੂੰ ਗੋਲੀ ਮਾਰੀ ਗਈ ਤਾਂ ਉਹ ਕਾਊਂਟਰ ਪਿੱਛੇ ਖੜ੍ਹਾ ਸੀ।

RELATED ARTICLES
POPULAR POSTS