Breaking News
Home / ਕੈਨੇਡਾ / ਡਾ. ਸੁਖਦੇਵ ਸਿੰਘ ਝੰਡ ਦੀ ਸਵੈ-ਜੀਵਨੀ ‘ਪੱਤੇ ਤੇ ਪਰਛਾਵੇਂ’ ਦਾ ਲੋਕ-ਅਰਪਣ ਤੇ ਵਿਚਾਰ-ਚਰਚਾ ਸਮਾਗ਼ਮ 19 ਮਈ ਨੂੰ

ਡਾ. ਸੁਖਦੇਵ ਸਿੰਘ ਝੰਡ ਦੀ ਸਵੈ-ਜੀਵਨੀ ‘ਪੱਤੇ ਤੇ ਪਰਛਾਵੇਂ’ ਦਾ ਲੋਕ-ਅਰਪਣ ਤੇ ਵਿਚਾਰ-ਚਰਚਾ ਸਮਾਗ਼ਮ 19 ਮਈ ਨੂੰ

ਬਰੈਂਪਟਨ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ 19 ਮਈ ਦਿਨ ਐਤਵਾਰ ਨੂੰ ਹੋ ਰਹੀ ਮਹੀਨਾਵਾਰ ਇਕੱਤਰਤਾ ਵਿਚ ਅਦੀਬਾਂ ਤੇ ਸਾਹਿਤ-ਪ੍ਰੇਮੀਆਂ ਦੀ ਹਾਜ਼ਰੀ ਵਿਚ ਡਾ. ਸੁਖਦੇਵ ਸਿੰਘ ਝੰਡ ਦੀ ਨਵ-ਪ੍ਰਕਾਸ਼ਿਤ ਸਵੈ-ਜੀਵਨੀ ‘ਪੱਤੇ ਤੇ ਪਰਛਾਵੇਂ : ਚੌਹਾਨ ਤੋਂ ਬਰੈਂਪਟਨ’ ਲੋਕ-ਅਰਪਿਤ ਕੀਤੀ ਜਾਏਗੀ। ਇਸ ਮੌਕੇ ਇਸ ਪੁਸਤਕ ਉੱਪਰ ਪ੍ਰੋ. ਜਗੀਰ ਸਿੰਘ ਕਾਹਲੋਂ ਆਪਣਾ ਪੇਪਰ ਪੜ੍ਹਨਗੇ। ਉਪਰੰਤ, ਉਸ ਉੱਪਰ ਹੋਣ ਵਾਲੀ ਬਹਿਸ ਵਿਚ ਡਾ.ਵਰਿਆਮ ਸਿੰਘ ਸੰਧੂ, ਪੂਰਨ ਸਿੰਘ ਪਾਂਧੀ, ਪ੍ਰੋ. ਰਾਮ ਸਿੰਘ, ਕਰਨ ਅਜਾਇਬ ਸਿੰਘ ਸੰਘਾ ਤੇ ਹੋਰ ਵਿਦਵਾਨ ਭਾਗ ਲੈਣਗੇ। ਸਮਾਗ਼ਮ ਦੇ ਦੂਸਰੇ ਭਾਗ ਵਿਚ ਕਵੀ-ਦਰਬਾਰ ਹੋਵੇਗਾ। ਇਹ ਸਮਾਗ਼ਮ ਪਹਿਲਾਂ ਵਾਲੇ ਸਥਾਨ ਐੱਫ਼.ਬੀ.ਆਈ. ਸਕੂਲ ਵਿਚ ਬਾਅਦ ਦੁਪਹਿਰ 2.00 ਵਜੇ ਤੋਂ ਸ਼ਾਮ 5.00 ਵਜੇ ਤੱਕ ਹੋਵੇਗਾ। ਇਹ ਸਕੂਲ 21 ਕੋਵੈਂਟਰੀ ਰੋਡ ‘ਤੇ ਸਥਿਤ ਹੈ ਅਤੇ ਇਸ ਦੇ ਨੇੜੇ ਦਾ ਮੇਨ-ਇੰਟਰਸੈੱਕਸ਼ਨ ਏਅਰਪੋਰਟ ਰੋਡ ਤੇ ਕੁਈਨ ਸਟਰੀਟ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ 519-709-8586, 905-497-1216 ਜਾਂ 416-904-3500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਸਮੂਹ ਕੈਨੇਡਾ-ਵਾਸੀਆਂ ਦੀਆਂ ਜੇਬਾਂ ‘ ਚ ਡਾਲਰ ਪਾਉਣ ਲਈ ਸਰਕਾਰ ਨੇ ਦਿੱਤੀਆਂ ਟੈਕਸ ਰਿਆਇਤਾਂ : ਸੋਨੀਆ ਸਿੱਧੂ

ਬਰੈਂਪਟਨ : ਪਿਛਲੇ ਕੁਝ ਸਾਲ ਲੋਕਾਂ ਲਈ ਚੁਣੌਤੀਆਂ ਭਰਪੂਰ ਰਹੇ ਹਨ ਅਤੇ ਇੰਜ ਲੱਗਦਾ ਹੈ, …