17.8 C
Toronto
Thursday, May 28, 2026
spot_img
Homeਪੰਜਾਬਗੁਰਦਾਸਪੁਰ ਤੋਂ ਜਾਖੜ ਜਿੱਤੇ ਤਾਂ ਮੁੱਖ ਮੰਤਰੀ ਦੀ ਕੁਰਸੀ ਤੱਕ ਪਹੁੰਚਣਾ ਹੋਵੇਗਾ...

ਗੁਰਦਾਸਪੁਰ ਤੋਂ ਜਾਖੜ ਜਿੱਤੇ ਤਾਂ ਮੁੱਖ ਮੰਤਰੀ ਦੀ ਕੁਰਸੀ ਤੱਕ ਪਹੁੰਚਣਾ ਹੋਵੇਗਾ ਸੌਖਾ

ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵੀ ਦਿੱਤੇ ਸੰਕੇਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਜੇਕਰ ਗੁਰਦਾਸਪੁਰ ਤੋਂ ਚੋਣ ਜਿੱਤਦੇ ਹਨ ਤਾਂ ਉਨ੍ਹਾਂ ਲਈ ਮੁੱਖ ਮੰਤਰੀ ਦੀ ਕੁਰਸੀ ਤੱਕ ਪਹੁੰਚਣਾ ਅਸਾਨ ਹੋ ਜਾਵੇਗਾ। ਇਹ ਦਾਅਵਾ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੀਤਾ ਹੈ। ਤ੍ਰਿਪਤ ਬਾਜਵਾ ਨੇ ਲੋਕਾਂ ਦੀ ਅਪੀਲ ਕੀਤੀ ਕਿ ਉਹ ਨਵਾਂ ਇਤਿਹਾਸ ਰਚਣ ਲਈ ਜਾਖੜ ਨੂੰ ਜਿਤਾਉਣ। ਧਿਆਨ ਰਹੇ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਜਾਖੜ ਦੇ ਹੱਕ ਵਿੱਚ ਰੈਲੀ ਦੌਰਾਨ ਐਲਾਨ ਕੀਤਾ ਸੀ ਕਿ ਜਾਖੜ ਅਗਲੇ ਮੁੱਖ ਮੰਤਰੀ ਹੋਣਗੇ। ਗੁਰਦਾਸਪੁਰ ਵਿਚ ਸੁਨੀਲ ਜਾਖੜ ਅਤੇ ਸੰਨੀ ਦਿਓਲ ਵਿਚਕਾਰ ਬਹੁਤ ਸਖਤ ਮੁਕਾਬਲਾ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਚਰਚਾ ਇਹ ਵੀ ਹੈ ਕਿ ਕੈਪਟਨ ਦੀ ਇਹ ਆਖਰੀ ਸਿਆਸੀ ਪਾਰੀ ਹੈ। ਅਜਿਹੇ ਵਿੱਚ ਕਈ ਆਗੂ ਉਨ੍ਹਾਂ ਦੀ ਥਾਂ ਲੈਣ ਲਈ ਦੌੜ ਵਿੱਚ ਹਨ। ਇਨ੍ਹਾਂ ਵਿੱਚ ਨਵਜੋਤ ਸਿੱਧੂ ਦਾ ਨਾਮ ਵੀ ਅਹਿਮ ਹੈ।

RELATED ARTICLES
POPULAR POSTS