2.9 C
Toronto
Thursday, November 6, 2025
spot_img
Homeਪੰਜਾਬਸਿੱਧੂ ਨੇ ਮੋਦੀ ਅਤੇ ਬਾਦਲਾਂ ਦੀ ਕੀਤੀ ਤਿੱਖੀ ਆਲੋਚਨਾ

ਸਿੱਧੂ ਨੇ ਮੋਦੀ ਅਤੇ ਬਾਦਲਾਂ ਦੀ ਕੀਤੀ ਤਿੱਖੀ ਆਲੋਚਨਾ

ਨਵਜੋਤ ਕੌਰ ਸਿੱਧੂ ਦੀ ਟਿਕਟ ਕੱਟੇ ਜਾਣ ਲਈ ਅਸਿੱਧੇ ਤੌਰ ‘ਤੇ ਕੈਪਟਨ ਨੂੰ ਦੱਸਿਆ ਜ਼ਿੰਮੇਵਾਰ
ਚੰਡੀਗੜ੍ਹ/ਬਿਊਰੋ ਨਿਊਜ਼ :ਕਾਂਗਰਸ ਦੇ ਸਟਾਰ ਪ੍ਰਚਾਰਕ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਸਿੱਧੂ ਨੇ ਡਾ. ਨਵਜੋਤ ਕੌਰ ਸਿੱਧੂ ਦੀ ਟਿੱਕਟ ਕੱਟੇ ਜਾਣ ਲਈ ਕੈਪਟਨ ਅਮਰਿੰਦਰ ਨੂੰ ਅਸਿੱਧੇ ਤੌਰ ‘ਤੇ ਜ਼ਿੰਮੇਵਾਰ ਦੱਸਿਆ। ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਡਾ ਨਵਜੋਤ ਨੇ ਜੋ ਕਿਹਾ ਹੈ ਠੀਕ ਹੀ ਹੈ। ਧਿਆਨ ਰਹੇ ਕਿ ਡਾ. ਸਿੱਧੂ ਨੇ ਕਿਹਾ ਸੀ ਕਿ ਮੇਰੀ ਟਿਕਟ ਕੈਪਟਨ ਅਮਰਿੰਦਰ ਸਿੰਘ ਨੇ ਕਟਵਾਈ ਸੀ। ਜ਼ਿਕਰਯੋਗ ਹੈ ਕਿ ਨਵਜੋਤ ਕੌਰ ਸਿੱਧੂ ਚੰਡੀਗੜ੍ਹ ਤੋਂ ਟਿਕਟ ਦੀ ਚਾਹਵਾਨ ਸੀ ਪਰ ਪਾਰਟੀ ਨੇ ਇੱਥੋਂ ਪਵਨ ਕੁਮਾਰ ਬਾਂਸਲ ਨੂੰ ਟਿਕਟ ਦੇ ਦਿੱਤੀ।
ਸਿੱਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੋਦੀ ਸਰਕਾਰ ਨੇ ਵੱਡੇ-ਵੱਡੇ ਕਾਰਖਾਨੇਦਾਰਾਂ ਨੂੰ ਲਾਭ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ 278 ਟਨ ਸੋਨਾ ਗਹਿਣੇ ਰੱਖਿਆ ਹੋਇਆ ਹੈ ਅਤੇ ਸਿਰਫ ਅਮੀਰ ਪੂੰਜੀਪਤੀਆਂ ਦੇ ਹੀ ਕਰਜ਼ੇ ਮੁਆਫ ਕੀਤੇ ਗਏ ਹਨ। ਸਿੱਧੂ ਨੇ ਨਾਲ ਹੀ ਬਾਦਲਾਂ ਨੂੰ ਲਪੇਟਦਿਆਂ ਕਿਹਾ ਕਿ ਇਨ੍ਹਾਂ ਨੇ 100 ਕਰੋੜ ਰੁਪਏ ਨਿੱਜੀ ਖਰਚਿਆਂ ਲਈ ਹੀ ਉਡਾ ਦਿੱਤੇ ਅਤੇ ਪੰਜਾਬ ਦੀ ਜਨਤਾ ਲਈ ਕੁਝ ਵੀ ਨਹੀਂ ਸੋਚਿਆ।

RELATED ARTICLES
POPULAR POSTS