Breaking News
Home / ਪੰਜਾਬ / ਪੰਥਕ ਤੇ ਕਿਸਾਨ ਜਥੇਬੰਦੀਆਂ ਨੇ ਅਕਾਲੀ ਬਣਾਏ ਬੰਦੀ

ਪੰਥਕ ਤੇ ਕਿਸਾਨ ਜਥੇਬੰਦੀਆਂ ਨੇ ਅਕਾਲੀ ਬਣਾਏ ਬੰਦੀ

ਮੰਡੀ ਕਲਾਂ ‘ਚ ਟਕਰਾਅ ਹੋਇਆ ਅਤੇ ਇੱਟਾਂ ਰੋੜੇ ਚੱਲੇ, ਅਕਾਲੀਆਂ ਨੇ ਲਾਇਆ ਧਰਨਾ
ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਜ਼ਿਲ੍ਹੇ ਦੇ ਪਿੰਡ ਮੰਡੀ ਕਲਾਂ ਵਿਚ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ ਜਦੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦੌਰੇ ਨੂੰ ਲੈ ਕੇ ਪੰਥਕ ਤੇ ਕਿਸਾਨ ਜਥੇਬੰਦੀ ਨੇ ਵਿਰੋਧ ਸ਼ੁਰੂ ਕਰ ਦਿੱਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਦੁਖੀ ਹੋਏ ਲੋਕਾਂ ਨੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਪਿੰਡ ਦੀ ਧਰਮਸ਼ਾਲਾ ਵਿਚ ਬੰਦੀ ਬਣਾ ਲਿਆ। ਲੋਕਾਂ ਨੇ ਉਸ ਧਰਮਸ਼ਾਲਾ ਨੂੰ ਬਾਹਰੋਂ ਜ਼ਿੰਦਰਾ ਲਾ ਦਿੱਤਾ, ਜਿਸ ਵਿਚ ਬੀਬੀ ਹਰਸਿਮਰਤ ਕੌਰ ਬਾਦਲ ਦਾ ਪ੍ਰੋਗਰਾਮ ਰੱਖਿਆ ਗਿਆ ਸੀ। ਜਦੋਂ ਕਿ ਅਕਾਲੀ ਆਗੂਆਂ ਤੇ ਵਰਕਰਾਂ ਨੇ ਧਰਮਸ਼ਾਲਾ ਦੇ ਅੰਦਰ ਆਪਣਾ ਪ੍ਰੋਗਰਾਮ ਜਾਰੀ ਰੱਖਿਆ, ਪਰ ਹਰਸਿਮਰਤ ਕੌਰ ਬਾਦਲ ਨੇ ਵਿਰੋਧ ਨੂੰ ਦੇਖਦਿਆਂ ਮੰਡੀ ਕਲਾਂ ਦਾ ਆਪਣਾ ਦੌਰਾ ਰੱਦ ਕਰ ਦਿੱਤਾ। ਕਰੀਬ ਚਾਰ ਘੰਟਿਆਂ ਬਾਅਦ ਕਿਸੇ ਤਰ੍ਹਾਂ ਅਕਾਲੀ ਵਰਕਰ ਬਾਹਰ ਆ ਗਏ ਅਤੇ ਹਰਸਿਮਰਤ ਕੌਰ ਬਾਦਲ ਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਅਗਵਾਈ ਹੇਠ ਰਾਮਪੁਰਾ-ਮੋੜ ਸੜਕ ਨੂੰ ਜਾਮ ਕਰ ਦਿੱਤਾ। ਧਰਨੇ ‘ਤੇ ਬੈਠੇ ਅਕਾਲੀ ਵਰਕਰਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਚੋਣ ਕਮਿਸ਼ਨ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ।
ਫਿਰ ਸ਼ਨੀਵਾਰ ਸ਼ਾਮ ਨੂੰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੇ ਰਾਮਪੁਰਾ-ਮੌੜ ਸੜਕ ‘ਤੇ ਧਰਨਾ ਲਾ ਦਿੱਤਾ।
ਹਰਸਿਮਰਤ ਨੇ ਕਿਹਾ ਕਿ ਕੈਪਟਨ ਕਾਂਗਰਸੀਆਂ ਨੂੰ ਉਨ੍ਹਾਂ ਦੇ ਪ੍ਰੋਗਰਾਮ ਵਿਚ ਭੇਜ ਕੇ ਗੜਬੜ ਕਰਵਾ ਰਹੇ ਹਨ। ਧਰਨੇ ‘ਚ ਸੁਖਬੀਰ ਵੀ ਪੁੱਜੇ : ਧਰਨੇ ਵਿਚ ਦੇਰ ਰਾਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਪਹੁੰਚ ਗਏ। ਅਕਾਲੀ ਆਗੂ ਇਸ ਗੱਲ ‘ਤੇ ਅੜੇ ਰਹੇ ਕਿ ਪਿੰਡ ਮੰਡੀ ਕਲਾਂ ਦੀ ਉਸੇ ਧਰਮਸ਼ਾਲਾ ‘ਚ ਰੈਲੀ ਕਰਨਗੇ, ਜਿੱਥੇ ਉਨ੍ਹਾਂ ਨੂੰ ਰੋਕਿਆ ਗਿਆ। ਆਖਰ ਪੁਲਿਸ ਦੇ ਸਖਤ ਪਹਿਰੇ ਹੇਠ ਅਕਾਲੀ ਦਲ ਨੇ ਧਰਮਸ਼ਾਲਾ ‘ਚ ਰੈਲੀ ਕੀਤੀ, ਜਿਸ ਨੂੰ ਸੁਖਬੀਰ ਬਾਦਲ ਨੇ ਵੀ ਸੰਬੋਧਨ ਕੀਤਾ।
ਅਕਾਲੀ ਦਲ ਦੇ ਵਿਰੋਧ ਪਿੱਛੇ ਕਾਂਗਰਸ ਦਾ ‘ਹੱਥ’: ਬਾਦਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਜਿਹੜਾ ਵੀ ਵਿਰੋਧ ਹੋ ਰਿਹਾ ਹੈ, ਉਸ ਦੇ ਪਿੱਛੇ ਕਾਂਗਰਸ ਪਾਰਟੀ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸਮੇਂ-ਸਮੇਂ ‘ਤੇ ਪੰਜਾਬ ਦੇ ਲੋਕਾਂ ਉੱਤੇ ਅੱਤਿਆਚਾਰ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾਂ ਹੀ ਪੰਜਾਬ ਦੇ ਲੋਕਾਂ ਨਾਲ ਖੜ੍ਹਾ ਰਿਹਾ ਹੈ।

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …