-5.4 C
Toronto
Tuesday, February 24, 2026
spot_img
Homeਪੰਜਾਬਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਅਤੇ ਧੀ ਮੁੜ ਅਕਾਲੀ ਦਲ 'ਚ ਸ਼ਾਮਲ

ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਅਤੇ ਧੀ ਮੁੜ ਅਕਾਲੀ ਦਲ ‘ਚ ਸ਼ਾਮਲ

ਪਹਿਲਾਂ ਕਾਂਗਰਸ ਅਤੇ ਫਿਰ ਆਮ ਆਦਮੀ ਪਾਰਟੀ ‘ਚ ਵੀ ਕੀਤੀ ਸੀ ਸ਼ਮੂਲੀਅਤ
ਡੇਰਾਬਸੀ : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਮਰਹੂਮ ਅਕਾਲੀ ਆਗੂ ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਬੀਬੀ ਸਰਬਜੀਤ ਕੌਰ ਅਤੇ ਉਨ੍ਹਾਂ ਦੀ ਧੀ ਮਨਪ੍ਰੀਤ ਕੌਰ ਡੌਲੀ ਅਕਾਲੀ ਦਲ ਵਿਚ ਸ਼ਾਮਲ ਹੋ ਗਈਆਂ। ਪੰਚਕੂਲਾ ਵਿੱਚ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਕੰਵਲਜੀਤ ਦੇ ਪਰਿਵਾਰ ਦਾ ਪਾਰਟੀ ਵਿੱਚ ਮੁੜ ਸਵਾਗਤ ਕਰਦਿਆਂ ਕਿਹਾ ਕਿ ਸਵਰਗੀ ਕੈਪਟਨ ਕੰਵਲਜੀਤ ਸਿੰਘ ਅਕਾਲੀ ਦਲ ਦੇ ਥੰਮ੍ਹ ਸਨ। ਉਨ੍ਹਾਂ ਕਿਹਾ ਕਿ ਸਵਰਗੀ ਆਗੂ ਦੇ ਪਰਿਵਾਰ ਦੇ ਦੁਬਾਰਾ ਪਾਰਟੀ ਵਿੱਚ ਆਉਣ ਨਾਲ ਅਕਾਲੀ ਦਲ ਨੂੰ ਕਾਫੀ ਮਜ਼ਬੂਤੀ ਮਿਲੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਦੌਰਾਨ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਵੀ ਹਾਜ਼ਰ ਸਨ। ਧਿਆਨ ਰਹੇ ਕਿ ਕੈਪਟਨ ਕੰਵਲਜੀਤ ਸਿੰਘ ਦਾ ਪਰਿਵਾਰ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਿਆ ਤੇ ਫਿਰ ਬਾਅਦ ਵਿਚ ਆਮ ਆਦਮੀ ਪਾਰਟੀ ਵਿਚ ਵੀ ਸ਼ਮੂਲੀਅਤ ਕਰ ਲਈ ਸੀ।

RELATED ARTICLES
POPULAR POSTS