ਐਸਜੀਪੀਸੀ ਨੇ ਕੰਪਨੀ ਖਿਲਾਫ ਕੀਤਾ ਕੇਸ
ਅੰਮ੍ਰਿਤਸਰ/ਬਿਊਰੋ ਨਿਊਜ਼
ਆਸਟਰੇਲੀਆ ਦੀ ‘ਰੈਡ ਬਬਲ’ ਨਾਮ ਦੀ ਇਕ ਕੰਪਨੀ ਨੇ ਮਹਿਲਾਵਾਂ ਦੇ ਕੱਪੜਿਆਂ ‘ਤੇ ਹਰਿਮੰਦਰ ਸਾਹਿਬ ਅਤੇ ਖੰਡੇ ਦੀਆਂ ਫੋਟੋਆਂ ਛਾਪ ਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਮਾਮਲੇ ਦਾ ਐਸਜੀਪੀਸੀ ਨੇ ਸਖਤ ਨੋਟਿਸ ਲਿਆ ਹੈ ਅਤੇ ਅੰਮ੍ਰਿਤਸਰ ‘ਚ ਕੰਪਨੀ ਖਿਲਾਫ ਕੇਸ ਵੀ ਦਰਜ ਕਰਵਾਇਆ ਹੈ। ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਉਹ ਆਸਟ੍ਰੇਲੀਆ ਸਰਕਾਰ ਨੂੰ ਵੀ ਕੰਪਨੀ ਖਿਲਾਫ ਕਾਰਵਾਈ ਕਰਨ ਲਈ ਕਹਿਣਗੇ। ਜ਼ਿਕਰਯੋਗ ਹੈ ਕਿ ਆਨਲਾਈਨ ਸਮਾਨ ਵੇਚਣ ਵਾਲੀਆਂ ਕੰਪਨੀਆਂ ਵਲੋਂ ਸਿੱਖ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਕੰਪਨੀਆਂ ਦੀਆਂ ਅਜਿਹੀਆਂ ਘਟੀਆਂ ਹਰਕਤਾਂ ਕਰਕੇ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ।
Home / ਪੰਜਾਬ / ਆਸਟ੍ਰੇਲੀਆ ਦੀ ਆਨਲਾਈਨ ਸਮਾਨ ਵੇਚਣ ਵਾਲੀ ਕੰਪਨੀ ਨੇ ਮਿੰਨੀ ਸਕਰਟਾਂ ‘ਤੇ ਛਾਪੇ ਸਿੱਖਾਂ ਦੇ ਧਾਰਮਿਕ ਚਿੰਨ੍ਹ
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …