ਸ੍ਰੀਨਗਰ ਅਤੇ ਅਵੰਤੀਪੋਰਾ ਏਅਰਬੇਸ ‘ਤੇ ਅੱਤਵਾਦੀ ਹਮਲੇ ਦਾ ਖਦਸ਼ਾ
ਸ੍ਰੀਨਗਰ/ਬਿਊਰੋ ਨਿਊਜ਼
ਭਾਰਤੀ ਖੁਫੀਆ ਵਿਭਾਗ ਨੇ ਜੰਮੂ ਕਸ਼ਮੀਰ ‘ਚ ਅੱਤਵਾਦੀ ਹਮਲੇ ਦੇ ਖਦਸ਼ੇ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਭਾਗ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਅੱਤਵਾਦੀ ਜੰਮੂ ਕਸ਼ਮੀਰ ਦੇ ਸ੍ਰੀਨਗਰ ਅਤੇ ਅਵੰਤੀਪੋਰਾ ਏਅਰਬੇਸ ‘ਤੇ ਧਮਾਕੇ ਦੀ ਸਾਜਿਸ਼ ਰਚ ਰਹੇ ਹਨ। ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਚੌਕਸ ਕਰ ਦਿੱਤਾ ਗਿਆ ਅਤੇ ਦੋਵੇਂ ਏਅਰਬੇਸਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਧਿਆਨ ਰਹੇ ਕਿ ਲੰਘੇ ਕੱਲ੍ਹ ਦੋ ਵੱਖ-ਵੱਖ ਮੁਕਾਬਲਿਆਂ ਵਿਚ ਜੈਸ਼-ਏ-ਮੁਹੰਮਦ ਦੇ ਕਮਾਂਡਰ ਸਮੇਤ 6 ਅੱਤਵਾਦੀ ਮਾਰੇ ਗਏ ਸਨ। ਮਾਰੇ ਗਏ ਅੱਤਵਾਦੀਆਂ ਕੋਲੋਂ ਵੱਡੀ ਮਾਤਰਾ ਵਿਚ ਗੋਲੀ ਸਿੱਕਾ ਵੀ ਬਰਾਮਦ ਹੋਇਆ ਸੀ। ਇਨ੍ਹਾਂ ਮੁਕਾਬਲਿਆਂ ਵਿਚ ਦੋ ਜਵਾਨ ਵੀ ਸ਼ਹੀਦ ਹੋ ਗਏ ਸਨ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …