ਚੋਣ ਪ੍ਰਚਾਰ ਹੋਇਆ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਦੇ 7ਵੇਂ ਪੜਾਅ ਤਹਿਤ ਪੰਜਾਬ ਵਿਚ 19 ਮਈ ਨੂੰ ਵੋਟਾਂ ਪੈਣੀਆਂ ਹਨ, ਜਿਸ ਦੇ ਚੱਲਦਿਆਂ ਅੱਜ ਸ਼ਾਮੀਂ 5 ਵਜੇ ਚੋਣ ਪ੍ਰਚਾਰ ਬੰਦ ਹੋ ਗਿਆ। ਹੁਣ ਕੋਈ ਵੀ ਸਿਆਸੀ ਪਾਰਟੀ ਚੋਣ ਰੈਲੀ ਜਾਂ ਰੋਡ ਸ਼ੋਅ ਨਹੀਂ ਕਰ ਸਕੇਗੀ ਅਤੇ ਸਿਰਫ ਘਰੋ-ਘਰੀ ਜਾ ਕੇ ਹੀ ਪ੍ਰਚਾਰ ਕੀਤਾ ਜਾ ਸਕੇਗਾ। ਧਿਆਨ ਰਹੇ ਕਿ 19 ਮਈ ਨੂੰ 7 ਸੂਬਿਆਂ ਦੀ 59 ਸੀਟਾਂ ‘ਤੇ ਵੋਟਾਂ ਪੈਣੀਆਂ ਹਨ, ਜਿਨ੍ਹਾਂ ਵਿਚ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵੀ ਸ਼ਾਮਲ ਹੈ। ਇਨ੍ਹਾਂ ਵੋਟਾਂ ਦੇ ਨਤੀਜੇ 23 ਮਈ ਨੂੰ ਆ ਜਾਣਗੇ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …