ਕਿਹਾ – ਕਾਂਗਰਸ ਦੇ ਪ੍ਰਦਰਸ਼ਨ ਲਈ ਸਾਰੇ ਮੰਤਰੀ ਅਤੇ ਵਿਧਾਇਕ ਹੋਣਗੇ ਜ਼ਿੰਮੇਵਾਰ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਦੇ ਮੌਸਮ ਵਿਚ ਨਵਜੋਤ ਸਿੰਘ ਸਿੱਧੂ ਨਾਲ ਚੱਲ ਰਹੀ ਖਿੱਚੋਤਾਣ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੂਬੇ ਵਿਚ ਕਾਂਗਰਸ ਚੋਣ ਹਾਰ ਜਾਂਦੀ ਹੈ ਤਾਂ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਨਵਜੋਤ ਸਿੰਘ ਸਿੱਧੂ ਦੀ ਪਤਨੀ ਦੀ ਟਿਕਟ ਕੱਟਣ ਸਬੰਧੀ ਉਨ੍ਹਾਂ ਕਿਹਾ ਕਿ ਇਸ ਵਿਚ ਆਸ਼ਾ ਕੁਮਾਰੀ ਅਤੇ ਉਨ੍ਹਾਂ ਦਾ ਕੋਈ ਰੋਲ ਨਹੀਂ ਹੈ। ਕੈਪਟਨ ਨੇ ਕਿਹਾ ਕਿ ਡਾ. ਸਿੱਧੂ ਨੂੰ ਅੰਮ੍ਰਿਤਸਰ ਜਾਂ ਬਠਿੰਡਾ ਸੀਟ ਤੋਂ ਕਾਂਗਰਸ ਦੀ ਟਿਕਟ ਲਈ ਪੇਸ਼ਕਸ਼ ਕੀਤੀ ਗਈ, ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੇ ਪ੍ਰਦਰਸ਼ਨ ਲਈ ਸਾਰੇ ਮੰਤਰੀ ਅਤੇ ਵਿਧਾਇਕ ਜ਼ਿੰਮੇਵਾਰ ਹੋਣਗੇ ਅਤੇ ਦਾਅਵਾ ਵੀ ਕੀਤਾ ਕਿ ਕਾਂਗਰਸ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਜਿੱਤ ਪ੍ਰਾਪਤ ਕਰੇਗੀ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …