ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਫਿਰ ਜਾਰੀ ਹੋਏ ਨੋਟਿਸ
ਜੈਪੁਰ/ਬਿਊਰੋ ਨਿਊਜ਼
ਰਾਜਸਥਾਨ ਦੇ ਬਹੁ-ਚਰਚਿਤ ਕਾਲਾ ਹਿਰਨ ਸ਼ਿਕਾਰ ਮਾਮਲੇ ਵਿਚ ਇੱਕ ਵਾਰ ਫਿਰ ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ, ਸੋਨਾਲੀ ਬੇਂਦਰੇ, ਤੱਬੂ, ਨੀਲਮ ਕੋਠਾਰੀ ਅਤੇ ਦੁਸ਼ਯੰਤ ਸਿੰਘ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸੂਬਾ ਸਰਕਾਰ ਦੀ ਅਪੀਲ ‘ਤੇ ਜੋਧਪੁਰ ਹਾਈਕੋਰਟ ਨੇ ਇਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਹਨ। ਇਹ ਨੋਟਿਸ ਜਸਟਿਸ ਮਨੋਜ ਗਰਗ ਵਲੋਂ ਜਾਰੀ ਕੀਤੇ ਗਏ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 8 ਹਫ਼ਤਿਆਂ ਬਾਅਦ ਹੋਵੇਗੀ।
Check Also
ਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ ਸੀ.ਆਈ.ਐਸ.ਐਫ. ਅਧਿਕਾਰੀ ਬਣੀ
ਹਿੰਮਤ ਅਤੇ ਦਿ੍ਰੜ ਇਰਾਦੇ ਦੀ ਗੀਤਾ ਸਮੋਥਾ ਨੇ ਕੀਤੀ ਮਿਸਾਲ ਕਾਇਮ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ …