ਲੈਫਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ – ਬਾਲਾਕੋਟ ਏਅਰ ਸਟ੍ਰਾਈਕ ਭਾਰਤੀ ਹਵਾਈ ਫੌਜ ਦੀ ਵੱਡੀ ਉਪਲਬਧੀ
ਨਵੀਂ ਦਿੱਲੀ/ਬਿਊਰੋ ਨਿਊਜ਼
ਲੈਫਟੀਨੈਂਟ ਜਨਰਲ ਰਣਬੀਰ ਸਿੰਘ ਨੇ ਸਰਜੀਕਲ ਸਟਰਾਈਕ ਨੂੰ ਲੈ ਕੇ ਨਵਾਂ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਡੀ.ਜੀ.ਐਮ.ਓ. ਨੇ ਆਰ.ਟੀ.ਆਈ. ਦੇ ਜਵਾਬ ਵਿਚ ਕਿਹਾ ਸੀ ਕਿ ਸਤੰਬਰ 2016 ਵਿਚ ਇਕ ਹੀ ਸਰਜੀਕਲ ਸਟਰਾਈਕ ਹੋਈ ਹੈ। ਉਨ੍ਹਾਂ ਦੱਸਿਆ ਕਿ ਅਸੀਂ ਜੋ ਕਹਿ ਰਹੇ ਹਾਂ, ਸਿਰਫ ਉਹੀ ਤੱਥਾਂ ਦੇ ਅਧਾਰਿਤ ਹੈ। ਰਾਜਨੀਤਕ ਪਾਰਟੀਆਂ ਕੁਝ ਵੀ ਕਹੀ ਜਾਣ, ਉਨ੍ਹਾਂ ਨੂੰ ਸਰਕਾਰ ਜਵਾਬ ਦੇਵੇਗੀ। ਧਿਆਨ ਰਹੇ ਕਿ ਚੋਣ ਪ੍ਰਚਾਰ ਦੌਰਾਨ ਕਾਂਗਰਸ ਆਗੂ ਰਾਜੀਵ ਸ਼ੁਕਲਾ ਨੇ ਦਾਅਵਾ ਕੀਤਾ ਸੀ ਕਿ ਯੂ.ਪੀ.ਏ. ਦੇ ਸ਼ਾਸਨ ਵਿਚ 6 ਵਾਰ ਸਰਜੀਕਲ ਸਟਰਾਈਕ ਹੋਈ ਸੀ। ਇਸੇ ਦੌਰਾਨ ਲੈਫਟੀਨੈਂਟ ਜਨਰਲ ਨੇ ਕਿਹਾ ਕਿ ਬਾਲਾਕੋਟ ਵਿਚ ਅੱਤਵਾਦੀਆਂ ‘ਤੇ ਹਵਾਈ ਹਮਲਾ ਭਾਰਤੀ ਹਵਾਈ ਫੌਜ ਦੀ ਇਕ ਵੱਡੀ ਉਪਲਬਧੀ ਸੀ। ਉਨ੍ਹਾਂ ਦੱਸਿਆ ਕਿ ਇਸ ਸਾਲ ਸਾਡੇ ਫੌਜੀਆਂ ਨੇ 80 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ ਅਤੇ 20 ਨੂੰ ਗ੍ਰਿਫਤਾਰ ਵੀ ਕੀਤਾ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …