ਲੁਧਿਆਣਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਿਚੋਂ ਪਾਸੇ ਹੋਏ ਵਿਧਾਇਕ ਐਚ ਐਚ ਫੂਲਕਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਐਸ.ਜੀ.ਪੀ.ਸੀ. ਚੋਣਾਂ ਜਲਦ ਕਰਵਾਉਣ ਦੀ ਅਪੀਲ ਕੀਤੀ ਹੈ। ਧਿਆਨ ਰਹੇ ਕਿ ਸੀਨੀਅਰ ਵਕੀਲ ਐਚ ਐਸ ਫੂਲਕਾ ਦਿੱਲੀ ਸਿੱਖ ਕਤਲੇਆਮ ਦੇ ਕੇਸਾਂ ਦੀ ਪੈਰਵੀ ਵੀ ਕਰ ਰਹੇ ਹਨ। ਫੂਲਕਾ ਨੇ ਚਿੱਠੀ ਵਿਚ ਲਿਖਿਆ ਕਿ ਮੁੱਖ ਮੰਤਰੀ ਨੇ ਲੰਘੀ 14 ਫਰਵਰੀ ਨੂੰ ਵਿਧਾਨ ਸਭਾ ਵਿਚ ਇਹ ਗੱਲ ਆਖੀ ਸੀ ਕਿ ਉਹ 2016 ਤੋਂ ਮੁਲਤਵੀ ਹੋਈਆਂ ਐਸ.ਜੀ.ਪੀ.ਸੀ. ਚੋਣਾਂ ਕਰਵਾਉਣ ਲਈ ਖੁਦ ਗ੍ਰਹਿ ਮੰਤਰੀ ਨਾਲ ਗੱਲ ਕਰਨਗੇ। ਫੂਲਕਾ ਨੇ ਕਿਹਾ ਕਿ ਹੁਣ ਦੇਸ਼ ਦੀ ਸਰਕਾਰ ਵੀ ਬਦਲਣ ਜਾ ਰਹੀ ਹੈ ਅਤੇ ਗ੍ਰਹਿ ਮੰਤਰੀ ਵੀ ਬਦਲਣਾ ਸੰਭਵ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਹੁਣ ਜੋ ਵੀ ਨਵਾਂ ਗ੍ਰਹਿ ਮੰਤਰੀ ਬਣੇਗਾ, ਉਸ ਨੂੰ ਮਿਲ ਕੇ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਲਈ ਜ਼ੋਰ ਪਾਉਣ।
Check Also
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ
ਕਿਹਾ : ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਜਲਦੀ ਹੋਵੇ ਨਿਰਮਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ …