ਪੰਜਾਬ ਦੇ ਜ਼ਿਆਦਾਦਰ ਮੰਤਰੀ ਸਿੱਧੂ ਦੇ ਹੋਣ ਲੱਗੇ ਖਿਲਾਫ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸਿਆਸੀ ਜੰਗ ਤੇਜ਼ ਹੋ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਸਿੱਧੂ ਮੈਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਆਪ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਇਸ ਕਰਕੇ ਹੁਣ ਪੰਜਾਬ ਦੇ ਬਹੁਤੇ ਮੰਤਰੀ ਸਿੱਧੂ ਖਿਲਾਫ ਹੁੰਦੇ ਜਾ ਰਹੇ ਹਨ। ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸਿਆਸਤ ਸਿੱਧੂ ਦੇ ਵੱਸ ਦੀ ਗੱਲ ਨਹੀਂ ਹੈ, ਇਸ ਲਈ ਉਸ ਨੂੰ ਕਪਿਲ ਸ਼ਰਮਾ ਦੇ ਸ਼ੋਅ ਵਿਚ ਜਾ ਕੇ ਬੈਠ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਜੋੜਾ ਕਿਸੇ ਦਾ ਵੀ ਸਕਾ ਨਹੀਂ ਹੈ। ਇਸ ਤੋਂ ਪਹਿਲਾਂ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ, ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੀ ਸਿੱਧੂ ਖਿਲਾਫ ਭੜਾਸ ਕੱਢ ਚੁੱਕੇ ਹਨ। ਧਿਆਨ ਰਹੇ ਕਿ ਸਿੱਧੂ ਨੇ ਇਕ ਚੋਣ ਰੈਲੀ ‘ਚ ਕੈਪਟਨ ਅਮਰਿੰਦਰ ‘ਤੇ ਇਲਜ਼ਾਮ ਲਗਾਏ ਸਨ ਕਿ ਉਹ ਬਾਦਲਾਂ ਨਾਲ ਫਰੈਂਡਲੀ ਮੈਚ ਖੇਡ ਰਹੇ ਹਨ। ਹੁਣ ਦੇਖਦੇ ਹਾਂ ਕਿ 23 ਮਈ ਨੂੰ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਅਤੇ ਨਵਜੋਤ ਸਿੱਧੂ ਦਾ ਰੁਖ ਕੀ ਹੋਵੇਗਾ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਦਾ ਕਹਿਣਾ ਹੈ ਕਿ ਜੋ ਮੇਰੀ ਆਤਮਾ ਦੀ ਅਵਾਜ਼ ਸੀ ਮੈਂ ਉਹੀ ਬੋਲਿਆ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …