ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ- ਅਕਾਲੀ ਭਾਜਪਾ ਗਠਜੋੜ ਪੰਜਾਬ ਦੀਆਂ 13 ਸੀਟਾਂ ‘ਤੇ ਜਿੱਤ ਪ੍ਰਾਪਤ ਕਰੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਸਰਵੇਖਣ ਦੇ ਅੰਕੜਿਆਂ ਨੂੰ ਨਕਾਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਜਿੱਤ ਪ੍ਰਾਪਤ ਕਰੇਗੀ। ਜ਼ਿਕਰਯੋਗ ਹੈ ਕਿ ਚੋਣ ਸਰਵੇਖਣਾਂ ਵਲੋਂ ਕਾਂਗਰਸ ਨੂੰ ਪੰਜਾਬ ਵਿਚ 10 ਸੀਟਾਂ ਦਿੱਤੀਆਂ ਜਾ ਰਹੀਆਂ ਹਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ 50 ਸਾਲ ਦੇ ਸਿਆਸੀ ਕਰੀਅਰ ਵਿਚ ਕਈ ਚੋਣ ਸਰਵੇਖਣ ਵੇਖੇ ਹਨ ਅਤੇ ਅੱਜ ਤਕ ਕੋਈ ਵੀ ਚੋਣ ਸਰਵੇਖਣ ਸਹੀ ਨਹੀਂ ਬੈਠਿਆ ਹੈ ਅਤੇ ਉਹ ਇਸ ਨੂੰ ਨਕਾਰਦੇ ਹਨ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗਠਜੋੜ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗਾ।
Home / ਪੰਜਾਬ / ਕੈਪਟਨ ਨੇ ਚੋਣ ਸਰਵੇਖਣ ਨੂੰ ਨਕਾਰਦਿਆਂ ਕਾਂਗਰਸ ਵਲੋਂ ਪੰਜਾਬ ਦੀਆਂ ਸਾਰੀਆਂ ਸੀਟਾਂ ਜਿੱਤਣ ਦਾ ਕੀਤਾ ਦਾਅਵਾ
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …