ਯੂ.ਪੀ.ਏ. ਦੀਆਂ ਸੀਟਾਂ ਵੀ ਵੱਧਣ ਦੀ ਭਵਿੱਖਬਾਣੀ
ਨਵੀਂ ਦਿੱਲੀ/ਬਿਊਰੋ ਨਿਊਜ਼
ਚੋਣ ਸਰਵੇਖਣ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਐਨ.ਡੀ.ਏ. ਨੂੰ ਬਹੁਮਤ ਮਿਲਦਾ ਦਿਖਾਇਆ ਹੈ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਾਲੇ ਯੂ.ਪੀ.ਏ. ਦੀਆਂ ਸੀਟਾਂ ਵਧਣ ਦਾ ਵੀ ਅੰਦਾਜ਼ਾ ਲਾਇਆ ਗਿਆ ਹੈ। ਚੋਣ ਸਰਵੇਖਣਾਂ ਨੇ ਐਨ.ਡੀ.ਏ. ਨੂੰ 300 ਤੋਂ ਵੱਧ ਸੀਟਾਂ ਦਿੱਤੀਆਂ ਹਨ ਅਤੇ ਯੂ.ਪੀ.ਏ. ਨੂੰ 132 ਦੇ ਕਰੀਬ ਸੀਟਾਂ ਮਿਲਣ ਦੀ ਭਵਿੱਖਬਾਣੀ ਕੀਤੀ ਹੈ। ਇਸੇ ਤਰ੍ਹਾਂ ਪੰਜਾਬ ਵਿਚ ਕਾਂਗਰਸ ਨੂੰ 9, ਅਕਾਲੀ-ਭਾਜਪਾ ਨੂੰ 3 ਅਤੇ ਇਕ ਸੀਟ ‘ਆਪ’ ਨੂੰ ਮਿਲਦੀ ਦਿਖਾਈ ਜਾ ਰਹੀ ਹੈ। ਵਿੱਤ ਮੰਤਰੀ ਅਰੁਣ ਜੇਤਲੀ ਨੇ ਉਮੀਦ ਕੀਤੀ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਚੋਣ ਸਰਵੇਖਣਾਂ ਦੇ ਮੁਤਾਬਕ ਹੀ ਹੋਣਗੇ।
Check Also
ਆਈ.ਪੀ.ਐਲ. ਕਲੋਜਿੰਗ ਸੈਰੇਮਨੀ ’ਚ ਅਪਰੇਸ਼ਨ ਸਿੰਦੂਰ ਨੂੰ ਦਿੱਤੀ ਜਾਵੇਗੀ ਸਲਾਮੀ
ਬੀ.ਸੀ.ਸੀ.ਆਈ. ਨੇ ਤਿੰਨੋਂ ਸੈਨਾਵਾਂ ਦੇ ਮੁਖੀਆਂ ਨੂੰ ਦਿੱਤਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਚੱਲ …