16 C
Toronto
Sunday, October 5, 2025
spot_img
Homeਭਾਰਤ22 ਵਿਰੋਧੀ ਦਲਾਂ ਦੇ ਆਗੂਆਂ ਨੇ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ

22 ਵਿਰੋਧੀ ਦਲਾਂ ਦੇ ਆਗੂਆਂ ਨੇ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ

ਕਿਹਾ – ਵੀਵੀਪੈਟ ਦਾ ਮਿਲਾਨ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਹੋਵੇ, ਬਾਅਦ ਵਿਚ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਚੋਣ ਸਰਵੇਖਣ ਦੇ ਨਤੀਜਿਆਂ ਵਿਚ ਐਨਡੀਏ ਨੂੰ ਬਹੁਮਤ ਮਿਲਦਾ ਦੇਖ ਕੇ ਵਿਰੋਧੀ ਧਿਰਾਂ ਈਵੀਐਮ ‘ਤੇ ਸਵਾਲ ਉਠਾਉਣ ਲੱਗੀਆਂ ਹਨ। ਉਹ 50 ਫੀਸਦੀ ਈਵੀਐਮ ਅਤੇ ਵੀਵੀਪੈਟ ਦੀ ਪਰਚੀਆਂ ਦੇ ਮਿਲਾਨ ਦੀ ਮੰਗ ਕਰ ਰਹੀਆਂ ਹਨ। ਇਸ ਸਬੰਧ ਵਿਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਅਗਵਾਈ ਵਿਚ 22 ਵਿਰੋਧੀ ਦਲਾਂ ਦੇ ਆਗੂਆਂ ਨੇ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ। ਵਿਰੋਧੀ ਦਲਾਂ ਦੇ ਆਗੂਆਂ ਨੇ ਕਿਹਾ ਕਿ ਵੀਵੀਪੈਟ ਦੀਆਂ ਪਰਚੀਆਂ ਦਾ ਮਿਲਾਨ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਹੋਣਾ ਚਾਹੀਦਾ ਹੈ ਬਾਅਦ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਧਾਨ ਸਭਾ ਹਲਕੇ ਵਿਚੋਂ ਚੁਣੇ ਗਏ 5 ਪੋਲਿੰਗ ਸਟੇਸ਼ਨਾਂ ‘ਤੇ ਕੋਈ ਵੀ ਗੜਬੜੀ ਮਿਲਦੀ ਹੈ ਤਾਂ ਸੌ ਫੀਸਦੀ ਵੀਵੀਪੈਟ ਪਰਚੀਆਂ ਦਾ ਮਿਲਾਨ ਕੀਤਾ ਜਾਵੇ। ਉਧਰ ਦੂਜੇ ਪਾਸੇ ਸੁਪਰੀਮ ਕੋਰਟ ਨੇ ਈਵੀਐਮ ਅਤੇ ਵੀਵੀਪੈਟ ਪਰਚੀਆਂ ਦੇ ਮਿਲਾਨ ਦੀ ਮੰਗ ਵਾਲੀ ਅਰਜ਼ੀ ਖਾਰਜ ਕਰ ਦਿੱਤੀ ਹੈ।

RELATED ARTICLES
POPULAR POSTS